ਪੰਜਾਬ ''ਚ ਵਾਪਰਿਆ ਦਰਦਨਾਕ ਹਾਦਸਾ ; ਪਿਕਅੱਪ ਨਾਲ ਟੱਕਰ ਮਗਰੋਂ ਬੁਲੇਟ ਸਵਾਰ ਦੀ ਮੌਕੇ ''ਤੇ ਹੋਈ ਮੌਤ
Monday, Feb 10, 2025 - 06:57 PM (IST)
![ਪੰਜਾਬ ''ਚ ਵਾਪਰਿਆ ਦਰਦਨਾਕ ਹਾਦਸਾ ; ਪਿਕਅੱਪ ਨਾਲ ਟੱਕਰ ਮਗਰੋਂ ਬੁਲੇਟ ਸਵਾਰ ਦੀ ਮੌਕੇ ''ਤੇ ਹੋਈ ਮੌਤ](https://static.jagbani.com/multimedia/18_51_050485989012.jpg)
ਬੁਢਲਾਡਾ (ਬਾਂਸਲ)- ਸਥਾਨਕ ਸ਼ਹਿਰ ਦੇ ਬਰੇਟਾ ਰੋਡ 'ਤੇ ਸਥਿਤ ਪ੍ਰੀਤ ਪੈਲੇਸ ਦੇ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਇਕ ਬੁਲੇਟ ਮੋਟਰਸਾਈਕਲ 'ਚ ਸਾਹਮਣੇ ਤੋਂ ਆ ਰਹੀ ਇਕ ਪਿਕਅੱਪ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੁਲੇਟ ਸਵਾਰ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਭਵਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਗੁਰਪ੍ਰੀਤ ਸਿੰਘ ਵਾਸੀ ਅਕਬਰਪੁਰ ਖੁਡਾਲ ਆਪਣੇ ਬੁਲੇਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਸਾਹਮਣੋਂ ਲਾਹਪਰਵਾਹੀ ਨਾਲ ਤੇਜ਼ ਰਫ਼ਤਾਰ 'ਚ ਆ ਰਹੇ ਪਿਕਅਪ ਡਾਲੇ ਨੇ ਉਸ ਦੇ ਪਤੀ ਦੇ ਬੁਲਟ 'ਚ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਦਵਾਈ ਲੈਣ ਜਾਂਦੇ ਬੰਦੇ ਦੀ ਰਸਤੇ 'ਚ ਹੀ ਤੜਫ਼-ਤੜਫ਼ ਨਿਕਲੀ ਜਾਨ, ਨਹੀਂ ਦੇਖ ਹੁੰਦਾ ਧਾਹਾਂ ਮਾਰ ਰੋਂਦਾ ਪਰਿਵਾਰ
ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਪਿਕਅਪ ਡਰਾਈਵਰ ਗੁਰਜੰਟ ਸਿੰਘ ਵਾਸੀ ਗੁਰਨੇ ਕਲਾਂ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤੀ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e