ਬੁਲੇਟ ''ਤੇ ਪਟਾਕੇ ਮਾਰਨ ਵਾਲਿਆਂ ਦੀ ਹੁਣ ਖੈਰ ਨਹੀਂ: ਏ. ਐੱਸ. ਆਈ.

04/21/2018 1:34:02 PM

ਸੁਲਤਾਨਪੁਰ ਲੋਧੀ (ਸੋਢੀ)— ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਦੇ ਹੁਕਮਾਂ ਅਨੁਸਾਰ ਇੰਚਾਰਜ ਪਵਨ ਕੁਮਾਰ ਸ਼ਰਮਾ ਅਤੇ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਸਰਬਜੀਤ ਸਿੰਘ ਦੀ ਦੇਖ-ਰੇਖ ਹੇਠ ਏ. ਐੱਸ. ਆਈ. ਅਮਰਜੀਤ ਸਿੰਘ ਨੇ ਟ੍ਰੈਫਿਕ 'ਚ ਵਿਘਨ ਪਾਉਣ ਵਾਲੇ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਸੜਕ ਤੋਂ ਅੰਦਰ ਰੱਖਣ ਦੀ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬੁਲੇਟ ਮੋਟਰਸਾਈਕਲ ਤੋਂ ਪਟਾਕੇ ਮਾਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਲਈ ਨਾਕਾਬੰਦੀ ਕਰਕੇ ਬੁਲੇਟ ਮੋਟਰਸਾਈਕਲਾਂ ਦੀ ਜਾਂਚ ਕੀਤੀ ।
ਗੱਲਬਾਤ ਕਰਦਿਆਂ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਕੁਝ ਦੁਕਾਨਦਾਰਾਂ ਵੱਲੋਂ ਨਾਜਾਇਜ਼ ਕਬਜ਼ੇ ਕਰ ਕੇ ਟ੍ਰੈਫਿਕ 'ਚ ਭਾਰੀ ਵਿਘਨ ਪੈ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਸੜਕ ਕਿਨਾਰੇ ਨਾਜਾਇਜ਼ ਤੌਰ 'ਤੇ ਖੜ੍ਹੀਆਂ ਕੀਤੀਆਂ ਫਲਾਂ ਦੀਆਂ ਰੇਹੜੀਆਂ, ਸਬਜ਼ੀਆਂ ਦੀਆਂ ਦੁਕਾਨਾਂ ਅਤੇ ਹੋਰ ਸਾਮਾਨ ਰੱਖਣ ਵਾਲੇ ਕਬਜ਼ੇਕਾਰਾਂ ਨੂੰ ਹਦਾਇਤ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਤੇਜ਼ ਰਫਤਾਰ ਵਹੀਕਲ 'ਤੇ ਪਟਾਕੇ ਪਾਉਣ ਵਾਲੇ ਬੁਲੇਟ ਮੋਟਰਸਾਈਕਲ ਚਾਲਕਾਂ ਨੂੰ ਵੀ ਖੜ੍ਹਾ ਕੇ ਚੈੱਕ ਕੀਤਾ ਤੇ ਵਗੈਰ ਕਾਗਜ਼ਾਤ ਵਾਲੇ ਵਹੀਕਲਾਂ ਦੇ ਮੌਕੇ 'ਤੇ ਚਲਾਨ ਕੱਟੇ। ਇਸ ਮੌਕੇ ਹੌਲਦਾਰ ਮਹਾਵੀਰ ਸਿੰਘ, ਕਾਂਸਟੇਬਲ ਦਲਜਿੰਦਰ ਸਿੰਘ ਵੀ ਮੌਜੂਦ ਸਨ ।