ਥਾਣਾ ਜਮਾਲਪੁਰਾ ’ਚ ਤਾਇਨਾਤ ਏ. ਐੱਸ. ਆਈ. ਦੇ ਜਬਾੜੇ ’ਚ ਵੱਜੀ ਗੋਲ਼ੀ

Sunday, Nov 05, 2023 - 06:47 PM (IST)

ਥਾਣਾ ਜਮਾਲਪੁਰਾ ’ਚ ਤਾਇਨਾਤ ਏ. ਐੱਸ. ਆਈ. ਦੇ ਜਬਾੜੇ ’ਚ ਵੱਜੀ ਗੋਲ਼ੀ

ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਜਮਾਲਪੁਰਾ ’ਚ ਤਾਇਨਾਤ ਏ. ਐੱਸ. ਆਈ. ਬਲਵੀਰ ਸਿੰਘ ਪੁੱਤਰ ਦਿਆਲ ਸਿੰਘ ਦੇ ਬੀਤੀ ਸ਼ਾਮ 3 ਵਜੇ ਜਬਾੜੇ ਵਿਚ ਗੋਲ਼ੀ ਲੱਗ ਗਈ। ਗੰਭੀਰ ਜ਼ਖਮੀ ਹਾਲਤ ਵਿਚ ਏ. ਐੱਸ. ਆਈ. ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਬਲਵੀਰ ਸਿੰਘ ਰਾਤ ਨੂੰ ਡਿਊਟੀ ਕਰਕੇ ਆਇਆ ਸੀ ਅਤੇ ਆਪਣੀ ਪਿਸਟਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲ਼ੀ ਚੱਲ ਗਈ ਜੋ ਬਲਵੀਰ ਸਿੰਘ ਦੇ ਜਬਾੜੇ ਵਿਚ ਲੱਗੀ। 

ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਜ਼ਬਰਨ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਇਸ ਦੌਰਾਨ ਬਲਵੀਰ ਸਿੰਘ ਨੂੰ ਤੁਰੰਤ ਇਲਾਜ ਲਈ ਡੀ. ਐੱਮ. ਸੀ. ਵਿਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦਾ ਆਪ੍ਰੇਸ਼ਨ ਕਰ ਦਿੱਤਾ ਹੈ ਅਤੇ ਏ. ਐੱਸ. ਆਈ. ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਧਰ ਥਾਣਾ ਦਾਖਾ ਦੇ ਮੁੱਖੀ ਇੰਸਪੈਕਟਰ ਸਿਕੰਦਰ ਸਿੰਘ ਚੀਮਾ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਏ. ਐੱਸ. ਆਈ. ਕੁਲਦੀਪ ਸਿੰਘ ਕਰ ਰਹੇ ਹਨ। 

ਇਹ ਵੀ ਪੜ੍ਹੋ : ਈ. ਟੀ. ਟੀ. ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪਾਇਆ ਸਟੇਟਸ

ਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News