ਪੰਜਾਬ ਪੁਲਸ ਦੇ ਸਖ਼ਤ ਹੁਕਮਾਂ ਤੋਂ ਬਾਅਦ ਬੁਲੇਟ ਮਕੈਨਿਕਾਂ ਦੀਆਂ ਉੱਡੀਆਂ ਨੀਂਦਾਂ
Monday, Aug 12, 2024 - 04:48 AM (IST)
ਚੰਡੀਗੜ੍ਹ (ਨਵਿੰਦਰ ਸਿੰਘ)- ਪੰਜਾਬ ਪੁਲਸ ਵੱਲੋਂ ਸੂਬੇ ’ਚ ਬੁਲੇਟ ਮੋਟਰਸਾਇਕਲ ਦੇ ਤੇਜ਼ ਆਵਾਜ਼ ਸਾਈਲੈਂਸਰਾਂ ਨੂੰ ਫੜ੍ਹਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਐਤਵਾਰ ਨੂੰ ਪੰਜਾਬ ਪੁਲਸ ਵੱਲੋਂ ਬੁਲੇਟ ਮੋਟਰਸਾਈਕਲਾਂ ਦੇ ਸਾਈਲੈਂਸਰਾਂ ’ਤੇ ਬੁਲਡੋਜ਼ਰ ਚਲਾਉਣ ਦੀ ਘਟਨਾ ਬਾਰੇ ਬੁਲੇਟ ਮਕੈਨਿਕ ਆਰਗੇਨਾਈਜ਼ੇਸ਼ਨ ਪੰਜਾਬ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ।
ਉਨ੍ਹਾਂ ਕਿਹਾ ਕਿ ਸਾਈਲੈਂਸਰਾਂ ਦਾ ਇਸ ਵਿਚ ਕੋਈ ਰੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਬੁਲੇਟ ਮੋਟਰਸਾਇਕਲ ਦੇ ਇੰਜਣ ਤੋਂ ਬੈਕਫਾਇਰ ਹੋਣ ਕਾਰਨ ਆਵਾਜ਼ ਨਿਕਲਦੀ ਹੈ ਤਾਂ ਸਾਈਲੈਂਸਰ ਦਾ ਕੰਮ ਆਵਾਜ਼ ਨੂੰ ਹੌਲੀ ਕਰਨਾ ਹੈ। ਚੰਡੀਗੜ੍ਹ ਪ੍ਰੈੱਸ ਕਲੱਬ ’ਚ ਪੰਜਾਬ ਭਰ ਦੇ ਬੁਲੇਟ ਮਕੈਨਿਕ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਆਪਣੀ ਰੋਜ਼ੀ-ਰੋਟੀ ਦੇ ਮੱਦੇਨਜ਼ਰ ਪੰਜਾਬ ਪੁਲਸ ਸਮੇਤ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਨੂੰ ਬੁਲੇਟ ਮੋਟਰਸਾਈਕਲਾਂ ਦੇ ਪਟਾਕਿਆਂ ’ਤੇ ਕੋਈ ਇਤਰਾਜ਼ ਹੈ ਤਾਂ ਉਸ ਨੂੰ ਤਿਆਰ ਨਾ ਕਰਨ ਦੇ ਹੁਕਮ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗੈਰ-ਜ਼ਮਾਨਤੀ ਧਾਰਾ ਲਗਾ ਕੇ ਐੱਫ.ਆਈ.ਆਰ. ਦਰਜ ਕਰਨਾ ਕਿਸ ਹੱਦ ਤੱਕ ਜਾਇਜ਼ ਹੈ?
ਇਹ ਵੀ ਪੜ੍ਹੋ- ਪੰਚਾਇਤੀ ਚੋਣ ਐਕਟ 'ਚ ਵੱਡੇ ਬਦਲਾਅ ਦੀ ਤਿਆਰੀ 'ਚ ਪ੍ਰਸ਼ਾਸਨ, ਪਾਰਟੀ ਸਿੰਬਲ 'ਤੇ ਨਹੀਂ ਲੜਨਗੇ ਉਮੀਦਵਾਰ !
ਇਸ ਮੌਕੇ ਦਵਿੰਦਰ ਸਿੰਘ ਨੇ ਕਿਹਾ ਕਿ ਬੁਲੇਟ ਮੋਟਰਸਾਈਕਲ ਸਿਰਫ਼ 80 ਡੈਸੀਬਲ ਦੀ ਆਵਾਜ਼ ਕੱਢਦਾ ਹੈ। ਉਨ੍ਹਾਂ ਕਿਹਾ ਕਿ 80 ਡੈਸੀਬਲ ਦੀ ਆਵਾਜ਼ ਕਾਰਨ ਦਿਲ ਦਾ ਦੌਰਾ ਨਹੀਂ ਪੈ ਸਕਦਾ। ਮਕੈਨਿਕ ਆਰਗਨਾਈਜੇਸ਼ਨ ਪੰਜਾਬ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਪੰਜਾਬ ਪੁਲਸ ਵੱਲੋਂ ਰੌਲਾ ਪਾਉਣ ਵਾਲੇ ਸਾਈਲੈਂਸਰਾਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨਾਂ ਹੈਲਮੇਟ ਦੇ ਲੋਕਾਂ ਦੇ ਚਲਾਨ ਕਰਨ ’ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਈਲੈਂਸਰ ਸਾਊਂਡ ਬੁਲੇਟ ਦੀ ਆਵਾਜ਼ ਨਾਲ ਕੋਈ ਸਮੱਸਿਆ ਨਹੀਂ ਹੁੰਦੀ।
ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਮਾਂ ਦੇ ਇਲਾਜ ਲਈ ਆਈ ਔਰਤ ਨੂੰ ਵਿਅਕਤੀ ਨੇ ਬਣਾਇਆ ਹਵਸ ਦਾ ਸ਼ਿਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e