ਜਲੰਧਰ ''ਚ ਚਿੰਤਪੂਰਨੀ ਤੋਂ ਆ ਰਹੇ ਪਰਿਵਾਰ ਦੀ ਕਾਰ ਨਾਲ ਬੁਲੇਟ ਮੋਟਰਸਾਈਕਲ ਦੀ ਟੱਕਰ, 1 ਦੀ ਮੌਤ

02/21/2024 11:43:25 AM

ਜਲੰਧਰ (ਮਹੇਸ਼)- ਰਾਮਾ ਮੰਡੀ-ਹੁਸ਼ਿਆਰਪੁਰ ਰੋਡ ’ਤੇ ਪਿੰਡ ਜੌਹਲ ਦੇ ਗੇਟ ਅੱਗੇ ਮੰਗਲਵਾਰ ਰਾਤ ਨੂੰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਬੁਲੇਟ ਮੋਟਰਸਾਈਕਲ ਸਵਾਰ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੇ ਐੱਸ. ਐੱਸ. ਐੱਫ਼. ਟੀਮ ਅਤੇ ਪਤਾਰਾ ਥਾਣੇ ਦੀ ਪੁਲਸ ਨੇ ਐਂਬੂਲੈਂਸ ਦਾ ਪ੍ਰਬੰਧ ਕਰਕੇ ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾਰਾ ਥਾਣੇ ਦੇ ਐੱਸ. ਐੱਚ. ਓ. ਬਿਕਰਮ ਸਿੰਘ ਔਲਖ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਦਲਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਵਿਰਕ, ਜਲੰਧਰ ਵਜੋਂ ਹੋਈ ਹੈ।

ਉਸ ਦਾ ਸਾਥੀ ਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਕੰਗਣੀਵਾਲ ਜਲੰਧਰ ਦਾ ਜੌਹਲ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਦੋਵੇਂ ਨੌਜਵਾਨ ਬੁਲੇਟ ਮੋਟਰਸਾਈਕਲ ’ਤੇ ਸਵਾਰ ਸਨ। ਪਿੰਡ ਜੌਹਲ ਦੇ ਫਾਟਕ ਨੇੜੇ ਕਾਰ ਸਵਾਰ ਕਰਮਜੀਤ ਸਿੰਘ ਪੁੱਤਰ ਹਰਬਿਲਾਸ ਜੋਕਿ ਮਾਤਾ ਚਿੰਤਪੂਰਨੀ ਤੋਂ ਆਪਣੇ ਪਰਿਵਾਰ ਸਮੇਤ ਆ ਰਿਹਾ ਸੀ ਕਿ ਭਗਵਾਨਪੁਰ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਦੀ ਕਾਰ ਨੇ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨ ਦੀ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਅਚਾਨਕ ਕੱਟ ਤੋਂ ਬਾਹਰ ਆਉਣ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ: ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੀ ਹੈ, ਪਤਨੀ ਦੀ ਤਾਰੀਫ਼ ਕਰਦੇ ਵੇਖੋ ਕੀ ਬੋਲੇ CM ਭਗਵੰਤ ਮਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News