ਬੁਲੇਟ ਮੋਟਰਸਾਈਕਲ ’ਤੇ ਪਟਾਕੇ ਮਾਰਨ ਵਾਲੇ ਦੋ ਨੌਜਵਾਨ ਗ੍ਰਿਫਤਾਰ

Thursday, Aug 02, 2018 - 06:49 AM (IST)

ਬੁਲੇਟ ਮੋਟਰਸਾਈਕਲ ’ਤੇ ਪਟਾਕੇ ਮਾਰਨ ਵਾਲੇ ਦੋ ਨੌਜਵਾਨ ਗ੍ਰਿਫਤਾਰ

ਤਰਨਤਾਰਨ  (ਰਮਨ)-  ਬੁਲੇਟ ਮੋਟਰਸਾਈਕਲ ’ਤੇ ਪਟਾਕੇ ਮਾਰਨ ਵਾਲਿਆਂ ਅਤੇ ਸ਼ਹਿਰ ਵਿਚ ਹੁੱਲਡ਼ਬਾਜ਼ੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਇਹ ਪ੍ਰਗਟਾਵਾ ਥਾਣਾ ਮੁਖੀ ਇੰਸਪੈਕਟਰ ਚੰਦਰ ਭੂਸ਼ਣ ਨੇ ਆਪਣੇ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਅਾਂ ਕੀਤਾ। ਇੰਸਪੈਕਟਰ ਚੰਦਰ ਭੂਸ਼ਣ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਸ਼ਹਿਰ ਦੇ ਬਾਜ਼ਾਰਾਂ ’ਚ ਹੁੱਲਡ਼ਬਾਜ਼ੀ ਕਰ ਰਹੇ ਹਨ ਅਤੇ ਆਪਣੇ ਬੁਲੇਟ ਮੋਟਰਸਾਈਕਲ ਨੰਬਰ ਪੀ. ਬੀ 02-ਆਰਡੀ-2018 ’ਤੇ  ਪਟਾਕੇ ਮਾਰਦੇ ਹੋਏ ਸ਼ਹਿਰ ਵਿਚ ਦਹਿਸ਼ਤ ਮਚਾ ਰਹੇ ਹਨ। 
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਤਹਿਸੀਲ ਚੌਕ ਨੇਡ਼ੇ ਬੁਲੇਟ ਮੋਟਰਸਾਈਕਲ ਸਵਾਰਾਂ ਨੂੰ ਰੋਕ ਕੇ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤੇ ਗਏ ਸਕੇ ਭਰਾਵਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੀਤਲ ਸਿੰਘ ਅਤੇ ਕਰਮਜੀਤ ਸਿੰਘ ਪੁੱਤਰ ਸੀਤਲ ਸਿੰਘ ਵਾਸੀ ਪਿੰਡ ਚੰਭਾ ਕਲਾਂ ਵਜੋ ਹੋਈ ਹੈ, ਜਿਨ੍ਹਾਂ ਖਿਲਾਫ ਏ. ਐੱਸ. ਆਈ. ਬਲਵਿੰਦਰ ਸਿੰਘ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਾ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸ਼ਹਿਰ ਵਿਚ ਬੁਲੇਟ ਮੋਟਰਸਾਈਕਲਾਂ ’ਤੇ ਲਾਏ ਪਟਾਕਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ। ਪਿਛਲੇ ਕਰੀਬ ਇਕ ਮਹੀਨੇ ਵਿਚ 6 ਪਟਾਕੇ ਮਾਰਨ ਵਾਲੇ ਮੋਟਰਸਾਈਕਲਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਇਸ ਮੌਕੇ ਐੱਚ. ਸੀ. ਗੁਰਮੀਤ ਸਿੰਘ ਵੀ ਹਾਜ਼ਰ ਸਨ।


Related News