ਜਲੰਧਰ ਵਿਖੇ ਸੜਕ 'ਤੇ ਖੜ੍ਹੀ ਕਾਰ ਦਾ ਅੰਦਰਲਾ ਹਾਲ ਵੇਖ ਲੋਕਾਂ ਦੇ ਉੱਡੇ ਹੋਸ਼! ਗੋਲ਼ੀਆਂ ਨਾਲ ਵਿੰਨ੍ਹੀ ਮਿਲੀ...
Wednesday, Dec 24, 2025 - 03:22 PM (IST)
ਕਰਤਾਰਪੁਰ (ਸਾਹਨੀ)- ਜੀ. ਟੀ. ਰੋਡ ਜੰਗ-ਏ-ਆਜ਼ਾਦੀ ਨੇੜੇ ਸਰਵਿਸ ਲਾਈਨ ਦੇ ਕਿਨਾਰੇ ਖੜ੍ਹੀ ਇਕ ਕਾਰ ਦੀ ਡਰਾਈਵਰ ਸੀਟ ’ਤੇ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿਚ ਮਿਲੀ। ਡਰਾਈਵਰ ਦੀ ਸੀਟ ਪਿੱਛੇ ਵੱਲ ਝੁਕੀ ਹੋਈ ਸੀ, ਜਿਸ ਕਾਰਨ ਸ਼ਾਇਦ ਲਾਸ਼ ਰਾਹਗੀਰਾਂ ਨੂੰ ਵਿਖਾਈ ਨਹੀਂ ਦੇ ਰਹੀ ਸੀ। ਮ੍ਰਿਤਕ ਦੀ ਪਛਾਣ ਰੌਬਿਨਦੀਪ ਸਿੰਘ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ। ਸੂਚਨਾ ਪਾ ਕੇ ਮੌਕੇ 'ਤੇ ਪੁਲਸ ਅਤੇ ਮ੍ਰਿਤਕ ਦੇ ਪਰਿਵਾਰ ਵਾਲੇ ਮੌਕੇ ’ਤੇ ਪਹੁੰਚੇ। ਮੌਕੇ ’ਤੇ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰੌਬਿਨਦੀਪ ਸਿੰਘ (36) ਪੁੱਤਰ ਜਗਜੀਤ ਸਿੰਘ ਵਾਸੀ ਜੰਡਿਆਲਾ ਗੁਰੂ ਸੀ, ਜੋਕਿ ਕੈਪੀਟਲ ਫਾਈਨੈਂਸ ਬੈਂਕ ਵਿਚ ਸਹਾਇਕ ਮੈਨੇਜਰ ਸੀ। ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ ਰੌਬਿਨ ਬੀਤੇ ਦਿਨ 22 ਦਸੰਬਰ ਨੂੰ ਸਵੇਰੇ 9 ਵਜੇ ਘਰੋਂ ਆਪਣੇ ਬੈਂਕ ਗਿਆ ਸੀ ਅਤੇ ਦੇਰ ਸ਼ਾਮ ਤੱਕ ਵਾਪਸ ਨਹੀਂ ਆਇਆ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਡਿੱਗੇਗੀ ਗਾਜ! ਵੱਡੀ ਕਾਰਵਾਈ ਕਰਨ ਦੇ ਹੁਕਮ ਜਾਰੀ
ਉਸ ਨੂੰ ਕਈ ਵਾਰ ਫੋਨ ਕਰਨ ਦੇ ਬਾਵਜੂਦ ਉਹ ਫੋਨ ਨਹੀਂ ਚੁੱਕ ਰਿਹਾ ਸੀ ਅਤੇ ਘਰ ਵੀ ਨਹੀਂ ਪਰਤਿਆ। ਪਤਾ ਕਰਨ ’ਤੇ ਜਾਣਕਾਰੀ ਮਿਲੀ ਕਿ ਰੌਬਿਨਦੀਪ ਪਿਛਲੇ ਦਿਨ ਬੈਂਕ ਨਹੀਂ ਗਿਆ ਸੀ ਅਤੇ ਘਰ ਵੀ ਨਹੀਂ ਪਰਤਿਆ। ਉਸ ਦੇ ਪਿਤਾ ਸਵੇਰ ਤੋਂ ਹੀ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਸਵੇਰ ਤੋਂ ਉਸ ਦੀ ਭਾਲ ਕਰ ਰਹੇ ਸਨ ਅਤੇ ਮ੍ਰਿਤਕ ਰੌਬਿਨ ਦੀ ਕਾਰ ਕਰਤਾਰਪੁਰ ਜੀ. ਟੀ. ਰੋਡ ਜੰਗ-ਏ-ਆਜ਼ਾਦੀ ਦੇ ਨੇੜੇ ਖੜ੍ਹੀ ਮਿਲੀ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਕਾਰ ਸ਼ਾਇਦ ਬੀਤੇ ਦਿਨਾਂ ਤੋਂ ਉੱਥੇ ਖੜ੍ਹੀ ਸੀ। ਕਿਸੇ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਕਾਰ ਅਤੇ ਉਸ ’ਚ ਲਾਸ਼ ਵੇਖ ਕੇ ਉਸ ਨੇ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ: Year Ender 2025: ਪੰਜਾਬ 'ਚ 50 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ! DGP ਗੌਰਵ ਯਾਦਵ ਦੇ ਹੈਰਾਨ ਕਰਦੇ ਖ਼ੁਲਾਸੇ
ਮੌਕੇ ’ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਰੌਬਿਨਦੀਪ ਦੀ ਛਾਤੀ ’ਤੇ ਗੋਲ਼ੀ ਦਾ ਜ਼ਖ਼ਮ ਸੀ ਪਰ ਉਸ ਦੀ ਕਾਰ ਵਿਚੋਂ ਕੋਈ ਹਥਿਆਰ ਨਹੀਂ ਮਿਲਿਆ ਅਤੇ ਇਕ ਮੋਬਾਇਲ ਫੋਨ ਵੀ ਗਾਇਬ ਦੱਸਿਆ ਜਾ ਰਿਹਾ ਹੈ। ਉਸ ਨੇ ਅੱਗੇ ਕਿਹਾ ਕਿ ਮ੍ਰਿਤਕ ਜੰਡਿਆਲਾ ਗੁਰੂ ਦਾ ਰਹਿਣ ਵਾਲਾ ਸੀ ਅਤੇ ਉਥੇ ਹੀ ਕੰਮ ਕਰਦਾ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਉਹ ਉੱਥੇ ਕਿਵੇਂ ਪਹੁੰਚਿਆ ਅਤੇ ਇਹ ਘਟਨਾ ਕਿਵੇਂ ਵਾਪਰੀ। ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲ਼ੀਆਂ ਨਾਲ ਵਿੰਨ੍ਹੀ ਲਾਸ਼ ਕਾਰਨ ਸ਼ਹਿਰ ਵਿੱਚ ਸਨਸਨੀ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
