ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ ''ਤੇ ਵਰ੍ਹਾਈਆਂ ਗੋਲ਼ੀਆਂ

Friday, Sep 13, 2024 - 06:00 PM (IST)

ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ ''ਤੇ ਵਰ੍ਹਾਈਆਂ ਗੋਲ਼ੀਆਂ

ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ।  ਪਿਛਲੇ ਕਈ ਦਿਨਾਂ ਤੋਂ ਛੋਟੀਆਂ ਛੋਟੀਆਂ ਗੱਲਾਂ ਕਰਕੇ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ ਪਰ ਪੁਲਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਅੱਜ ਇੱਕ ਵਾਰ ਫਿਰ ਹਲਕਾ ਜੰਡਿਆਲਾ ਗੁਰੂ 'ਚ ਪੈਂਦੇ ਪਿੰਡ ਧਾਰੜ 'ਚ ਇੱਕ ਮਰੂਤੀ ਕਾਰ 'ਚ ਸਵਾਰ ਚਾਰ ਨੌਜਵਾਨਾਂ ਵੱਲੋਂ ਇੱਕ ਨੌਜਵਾਨ 'ਤੇ ਗੋਲੀਆਂ ਚਲਾਈਆਂ ਗਈਆਂ ਹਨ, ਜਿਸਦੇ ਚਲਦੇ ਗੋਲੀ ਮੁੰਡੇ ਦੀ ਛਾਤੀ ਵਿੱਚ ਜਾ ਲੱਗੀ ਤੇ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਦੌਰਾਨ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਮਾਨਾਵਾਲਾ ਹਸਪਤਾਲ 'ਚ ਲੈ ਗਏ ਜਿੱਥੇ ਡਾਕਟਰਾਂ ਵੱਲੋਂ ਅੰਮ੍ਰਿਤਸਰ ਗੁਰੂ ਰਾਮਦਾਸ ਹਸਪਤਾਲ ਵਿੱਚ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉੱਥੇ ਹੀ ਪੀੜਤ ਪਰਿਵਾਰ ਅਤੇ ਪਿੰਡ ਵਾਲਿਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ ਚਾਰ ਨੌਜਵਾਨ ਮਰੂਤੀ ਕਾਰ 'ਤੇ ਸਵਾਰ ਹੋ ਕੇ ਆਏ ਸਨ ਤੇ ਉਨ੍ਹਾਂ ਨੇ ਆਉਂਦਿਆਂ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ 'ਚ ਇੱਕ ਗੋਲੀ ਨੌਜਵਾਨ ਦੀ ਛਾਤੀ 'ਚ ਲੱਗੀ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ 'ਚ ਲੈ ਕੇ ਗਏ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਦੂਜੇ ਪਾਸੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਉਨ੍ਹਾਂ ਨੇ ਮੀਡੀਆ ਸਾਹਮਣੇ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਵਾਰਦਾਤ ਦੀ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। 

ਇਹ ਵੀ ਪੜ੍ਹੋ-ਪਟਾਕਾ ਫੈਕਟਰੀ 'ਚ ਬਲਾਸਟ ਮਾਮਲਾ : ਇਕੋ ਪਰਿਵਾਰ ਦੇ 4 ਮੁੰਡਿਆਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News