ਸ੍ਰੀ ਮੁਕਤਸਰ ਸਾਹਿਬ ’ਚ ‘ਆਪ’ ਆਗੂ ’ਤੇ ਚੱਲੀਆਂ ਗੋਲੀਆਂ

12/12/2023 7:05:41 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) :  ਪਿੰਡ ਨੂਰਪੁਰ ਕ੍ਰਿਪਾਲਕੇ ’ਚ ਆਮ ਆਦਮੀ ਪਾਰਟੀ ਦੇ ਪਿੰਡ ਬਲਾਕ ਪ੍ਰਧਾਨ ’ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਦੋਸ਼ੀਆਂ ਨੇ ਘਰ ’ਚ ਵੜ ਕੇ ਗੋਲੀਆਂ ਚਲਾਈਆਂ। ਹਾਲਾਂਕਿ ਬਲਾਕ ਪ੍ਰਧਾਨ ਨੂੰ ਗੋਲੀ ਨਹੀਂ ਲੱਗੀ ਹੈ ਪਰ ਕੁੱਟਮਾਰ ’ਚ ਉਹ ਜਖ਼ਮੀ ਹੋ ਗਏ ਹਨ, ਜਿੰਨਾਂ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ’ਚ ਭਰਤੀ ‘ਆਪ’ ਦੇ ਬਲਾਕ ਪ੍ਰਧਾਨ ਸਾਰਜ ਸਿੰਘ ਲਾਡੀ ਕ੍ਰਿਪਾਲਕੇ ਨੇ ਦੱਸਿਆ ਕਿ ਸੋਮਵਾਰ ਦੀ ਦੇਰ ਰਾਤ ਕੁਝ ਲੋਕ ਆਪਣੇ ਕੁਝ ਸਾਥੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਲੱਗੇ।

ਕੁਝ ਦੇਰ ’ਚ ਉਹ ਅੰਦਰ ਆ ਗਏ ਅਤੇ ਕੁੱਟਮਾਰ ਕਰਨ ਲੱਗ ਪਏ।

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ, ਵੋਟਰ ਸੂਚੀਆਂ ਦੀ ਸੁਧਾਈ ਤੇ ਪ੍ਰਕਾਸ਼ਨਾ ਦਾ ਅਮਲ ਸ਼ੁਰੂ

ਪੁਲਸ ਦੇ ਆਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ ਅਤੇ ਪੁਲਸ ਨੇ ਆ ਕੇ ਉਸਨੂੰ ਜਖ਼ਮੀ ਹਾਲਤ ’ਚ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ। ਦੂਜੇ ਪਾਸੇ ਡੀ.ਐੱਸ.ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ’ਚ ਜਖ਼ਮੀ ਦੇ ਬਿਆਨ ਕਲਮਬੰਦ ਕਰ ਲਏ ਗਏ ਹਨ। ਜਲਦ ਹੀ ਹਮਲਾਵਰਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਡ ਕੀਤਾ ਜਾ ਰਿਹਾ ਹੈ। ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ਦੇ ਪੌਸ਼ ਇਲਾਕੇ ’ਚ ਔਰਤ ਨੂੰ ਲੁੱਟ ਕੇ ਭੱਜਾ ਸਿੱਖੀ ਸਰੂਪ ਧਾਰਨ ਕੀਤਾ ਲੁਟੇਰਾ ਕਾਬੂ, ਤਲਾਸ਼ੀ ਦੌਰਾਨ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News