ਮਾਹਿਲਪੁਰ 'ਚ ਕਲਾਥ ਹਾਊਸ 'ਤੇ ਚਲਾਈਆਂ ਤਾਬੜਤੋੜ ਗੋਲ਼ੀਆਂ, ਮੁੰਡੇ ਨੂੰ ਦਿੱਤੀ ਚਿੱਠੀ, 5 ਕਰੋੜ ਫਿਰੌਤੀ ਦੀ ਰੱਖੀ ਮੰਗ

Sunday, Feb 11, 2024 - 03:22 PM (IST)

ਮਾਹਿਲਪੁਰ 'ਚ ਕਲਾਥ ਹਾਊਸ 'ਤੇ ਚਲਾਈਆਂ ਤਾਬੜਤੋੜ ਗੋਲ਼ੀਆਂ, ਮੁੰਡੇ ਨੂੰ ਦਿੱਤੀ ਚਿੱਠੀ, 5 ਕਰੋੜ ਫਿਰੌਤੀ ਦੀ ਰੱਖੀ ਮੰਗ

ਮਾਹਿਲਪੁਰ (ਸੰਜੀਵ)- ਮਾਹਿਲਪੁਰ ਸ਼ਹਿਰ ਦੇ ਵਿੱਚ ਮੁੱਖ ਚੌਂਕ 'ਤੇ 3 ਮੋਟਰਸਾਈਕਲ ਸਵਾਰਾਂ ਵੱਲੋਂ ਚਾਵਲਾ ਕਲਾਥ ਹਾਉਸ ਦੀ ਦੁਕਾਨ ਦੇ ਬੋਰਡ 'ਤੇ 12 ਰਾਊਂਡ ਫਾਇਰ ਕਰਕੇ 5 ਕਰੋੜ ਦੀ ਫਿਰੌਤੀ ਮੰਗਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।  ਜਾਣਕਾਰੀ ਅਨੁਸਾਰ ਹਰਜੋਤ ਚਾਵਲਾ ਪੁੱਤਰ ਇੰਦਰਜੀਤ ਸਿੰਘ ਚਾਵੁਲਾ ਜਦੋਂ ਦੁਕਾਨ 'ਤੇ ਮੌਜੂਦ ਸੀ ਤਾਂ ਤਿੰਨ ਨਕਾਬਪੋਸ਼ ਵਿਅਕਤੀ ਸਪਲੈਂਡਰ ਮੋਟਰਸਾਈਕਲ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਦੁਕਾਨ 'ਤੇ ਪਹੁੰਚੇ ਅਤੇ ਦੁਕਾਨ ਦੇ ਬੋਰਡ 'ਤੇ 12 ਰਾਊਂਡ ਫਾਇਰ ਕਰ ਦਿੱਤੇ।

PunjabKesari

ਹਰਜੋਤ ਚਾਵਲਾ ਨੇ ਅੱਗੇ ਦੱਸਿਆ ਕਿ ਇਕ ਦੁਕਾਨ ਵਿੱਚ ਦਾਖ਼ਲ ਹੋ ਕੇ ਉਸ ਨੂੰ ਇਕ ਚਿੱਟ ਦੇ ਕੇ ਫਰਾਰ ਹੋ ਗਏ। ਸਲਿੱਪ ਵਿਚ 5 ਕਰੋੜ ਦੀ ਫਿਰੌਤੀ ਸੌਰਵ ਕੌਸ਼ਲ ਚੌਧਰੀ ਗਰੁੱਪ ਵੱਲੋਂ ਮੰਗ ਕੀਤੀ ਗਈ, ਜਿਸ ਨੂੰ ਦੁਕਾਨ ਦੇ ਕਾਊਂਟਰ 'ਤੇ ਰੱਖ ਕੇ ਹਮਲਾਵਰ ਫ਼ਰਾਰ ਹੋ ਗਏ। ਵਾਰਦਾਤ ਵਾਲੀ ਥਾਂ 'ਤੇ ਜਾਇਜ਼ਾ ਲੈਣ ਲਈ ਥਾਣਾ ਮਾਹਿਲਪੁਰ ਦੇ ਐੱਸ. ਐੱਚ. ਓ. ਰਮਨ ਕੁਮਾਰ ਅਤੇ ਥਾਣਾ ਗੜ੍ਹਸ਼ੰਕਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਮੱਲੀ ਪੁਲਸ ਪਾਰਟੀ ਟੀਮ ਨਾਲ ਪੁੱਜੇ ਅਤੇ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ: ਮੁੜ ਚਰਚਾ 'ਚ ਸੰਦੀਪ ਨੰਗਲ ਅੰਬੀਆਂ ਕਤਲ ਕਾਂਡ, ਬਠਿੰਡਾ ਜੇਲ੍ਹ ’ਚੋਂ ਜਲੰਧਰ ਲਿਆਂਦੇ ਗਏ 2 ਸ਼ਾਰਪ ਸ਼ੂਟਰ

PunjabKesari

ਇਸ ਵਾਰਦਾਤ ਨੂੰ ਲੈ ਕੇ ਸ਼ਹਿਰ ਮਾਹਿਲਪੁਰ ਦੇ ਵਪਾਰੀ ਵਰਗ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐੱਸ. ਐੱਚ. ਓ. ਮਾਹਿਲਪੁਰ ਰਮਨ ਕੁਮਾਰ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇਗਾ। 

PunjabKesari

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਮਸ਼ਹੂਰ ਇੰਸਟੀਚਿਊਟ ਦੇ ਪ੍ਰੋਫ਼ੈਸਰ 'ਤੇ MBA ਦੀਆਂ ਵਿਦਿਆਰਥਣਾਂ ਨੇ ਲਾਏ ਯੌਨ ਸ਼ੋਸ਼ਣ ਦੇ ਦੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News