ਹੁਸ਼ਿਆਰਪੁਰ ''ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)

Tuesday, Jul 04, 2023 - 06:28 PM (IST)

ਹੁਸ਼ਿਆਰਪੁਰ ''ਚ ਚੱਲੀਆਂ ਤਾਬੜਤੋੜ ਗੋਲ਼ੀਆਂ, ਪੈਟਰੋਲ ਪੰਪ ਦਾ ਮੁਲਾਜ਼ਮ ਗੰਭੀਰ ਜ਼ਖ਼ਮੀ (ਵੀਡੀਓ)

ਹੁਸ਼ਿਆਰਪੁਰ- ਹੁਸ਼ਿਆਰਪੁਰ ਦੇ ਦਸੂਹਾ ਰੋਡ ਸਥਿਤ ਕਾਸੀਪੁਰ ਦੇ ਪੈਟਰੋਲ ਪੰਪ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਪੈਟਰੋਲ ਪੰਪ 'ਤੇ 4 ਮੋਟਰਸਾਈਕਲ ਸਵਾਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਚਾਰ ਮੋਟਰਸਾਈਕਲ ਸਵਾਰ ਬਦਮਾਸ਼ ਪੈਟਰੋਲ ਪੰਪ 'ਤੇ ਅੰਨ੍ਹੇਵਾਹ ਫਾਇਰਿੰਗ ਕਰਦੇ ਹਨ, ਜਿਸ ਦੌਰਾਨ ਪੈਟਰੋਲ ਪੰਪ ਦੇ ਇਕ ਮੁਲਾਜ਼ਮ ਨੂੰ 2 ਗੋਲੀਆਂ ਲੱਗ ਗਈਆਂ। ਮੁਲਾਜ਼ਮ ਦੇ ਇਕ ਗੋਲੀ ਪੱਟ 'ਚ ਤੇ ਦੂਜੀ ਗੋਲੀ ਮੋਢੇ 'ਤੇ ਜਾ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 3 ਅਣਪਛਾਤਿਆਂ ਨੇ ਨੌਜਵਾਨਾਂ 'ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ

ਇਸ ਦੌਰਾਨ ਗੰਭੀਰ ਰੂਪ 'ਚ  ਜ਼ਖ਼ਮੀ ਹੋਏ ਪੈਟਰੋਲ ਪੰਪ ਦੇ ਮੁਲਾਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਅਤੇ ਉਸ ਨੂੰ ਜਲੰਧਰ ਦੇ ਹਸਪਤਾਲ 'ਚ ਰੈਫ਼ਰ ਕੀਤਾ ਗਿਆ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਲੁੱਟ ਦਾ ਹੈ ਜਾ ਫ਼ਿਰ ਕਿਸੇ ਰੰਜਿਸ਼ ਦਾ ਇਸ ਬਾਰੇ ਜਲਦ ਪਤਾ ਕੀਤਾ ਜਾਵੇਗਾ। ਫਿਲਹਾਲ ਪੁਲਸ ਵੱਲੋਂ ਮੁਲਾਜ਼ਮ ਦੇ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਸ ਇਸ ਮਾਮਲੇ ਨੂੰ ਲੈ ਕੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ।  

ਇਹ ਵੀ ਪੜ੍ਹੋ- ਵਿਆਹੁਤਾ ਨੂੰ ਧਮਕਾਉਣ ਲਈ ਵਿਅਕਤੀ ਨੇ ਪਾਈ ਪੁਲਸ ਦੀ ਵਰਦੀ, ਹਥਿਆਰਾਂ ਨਾਲ ਭੇਜਦਾ ਸੀ ਤਸਵੀਰਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News