ਮਾਹਿਲਪੁਰ 'ਚ ਵੱਡੀ ਵਾਰਦਾਤ, ਦੋ ਧਿਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ, ਸਹਿਮੇ ਲੋਕ

Friday, Dec 29, 2023 - 06:58 PM (IST)

ਮਾਹਿਲਪੁਰ 'ਚ ਵੱਡੀ ਵਾਰਦਾਤ, ਦੋ ਧਿਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ, ਸਹਿਮੇ ਲੋਕ

ਹੁਸ਼ਿਆਰਪੁਰ (ਅਮਰੀਕ)- ਮਾਹਿਲਪੁਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੋਂ ਦੇ ਇਕ ਇਲਾਕੇ ਵਿਚ ਦੋ ਧਿਰਾਂ ਵਿਚਾਲੇ ਤਾਬੜਤੋੜ ਗੋਲ਼ੀਆਂ ਚੱਲ ਗਈਆਂ। ਮਿਲੀ ਜਾਣਕਾਰੀ ਮੁਤਾਬਕ ਮਾਹਿਲਪੁਰ ਸ਼ਹਿਰ ਦੇ ਬਾਹਰਲੇ ਪਾਸੇ ਦਾਣਾ ਮੰਡੀ ਨਜ਼ਦੀਕ ਨਿੱਜੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦੀ ਆਪਸ ਵਿਚ ਤਕਰਾਰ ਤੋਂ ਬਾਅਦ ਦੋਹਾਂ ਧਿਰਾਂ ਨੇ ਇਕ ਦੂਜੇ ’ਤੇ ਗੈਰ ਕਾਨੂੰਨੀ ਹਥਿਆਰਾਂ ਨਾਲ ਫ਼ਾਇਰਿੰਗ ਕਰ ਦਿੱਤੀ ਗਈ। ਇਸ ਦੇ ਨਾਲ ਹੀ ਤੇਜ਼ਧਾਰ ਹਥਿਆਰਾਂ ਨਾਲ ਇਕ ਦੂਜੇ ’ਤੇ ਹਮਲਾ ਵੀ ਕੀਤਾ ਗਿਆ, ਜਿਸ ਵਿਚ ਵਿਚ 7 ਦੇ ਕਰੀਬ ਨੌਜਵਾਨ ਜ਼ਖ਼ਮੀ ਹੋ ਗਏ।

PunjabKesari

ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ, ਉਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ। ਜ਼ਖ਼ਮੀਆਂ ਵਿਚ ਇਮਾਨਪ੍ਰੀਤ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਜੱਸੋਵਾਲ ਦੀ ਖ਼ੱਬੀ ਲੱਤ, ਰਮਨ ਭਟੋਟ ਪੁੱਤਰ ਬਲਭੱਦਰ ਸਿੰਘ ਵਾਸੀ ਸਲੇਮਪੁਰ ਦੀ ਸੱਜੀ ਬਾਂਹ ਅਤੇ ਇਕ ਹੋਰ ਨੌਜਵਾਨ ਦੇ ਗੋਲ਼ੀ ਹੈ ਜਦਕਿ ਬਾਕੀਆਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ : ਜਾਂਦਾ-ਜਾਂਦਾ ਸਾਲ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ਼, ਅਮਰੀਕਾ ’ਚ ਭੋਗਪੁਰ ਦੇ ਵਿਅਕਤੀ ਦੀ ਦਰਦਨਾਕ ਮੌਤ

PunjabKesari

ਦੱਸਿਆ ਜਾ ਰਿਹਾ ਕਿ ਵੀਰਵਾਰ ਦੀ ਦੁਪਹਿਰ ਪਿੰਡ ਚੰਦੇਲੀ ਵਿਖੇ ਇਕ ਵਿਅਕਤੀ ਦੇ ਪੈਸਿਆਂ ਨੂੰ ਲੈਣ ਦੇਣ ਕਰਕੇ ਝਗੜਾ ਹੋਇਆ ਸੀ, ਜਿਸ ਵਿਚ ਇਕ ਕੁੜੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇਸ ਮਾਮਲੇ ਵਿਚ ਇਕ ਔਰਤ ਜ਼ਖ਼ਮੀ ਵੀ ਹੋਈ ਸੀ। ਇਹੀ ਝਗੜਾ ਦੇਰ ਸ਼ਾਮ ਖ਼ੂਨੀ ਜੰਗ ਵਿਚ ਬਦਲ ਗਿਆ। ਮੌਕੇ ’ਤੇ ਡੀ. ਐੱਸ. ਪੀ. ਦਲਜੀਤ ਸਿੰਘ ਨੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਧਿਰਾਂ ਦੇ ਬਿਆਨ ਲੈ ਕੇ ਮਾਮਲੇ ਦਰਜ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : SYL ਵਿਵਾਦ 'ਤੇ ਹੋਈ ਮੀਟਿੰਗ ਮਗਰੋਂ ਬੋਲੇ CM ਮਾਨ, ਸਾਡੇ ਕੋਲ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News