ਹੁਸ਼ਿਆਰਪੁਰ 'ਚ ਗੈਂਗਵਾਰ ਮਗਰੋਂ ਹੁਣ ਮੋਹਾਲੀ 'ਚ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ
Friday, May 12, 2023 - 05:34 PM (IST)
ਮੋਹਾਲੀ (ਅਮਰਦੀਪ, ਗਗਨਦੀਪ)- ਹੁਸ਼ਿਆਰਪੁਰ ਵਿਚ ਗੈਂਗਵਾਰ ਹੋਣ ਮਗਰੋਂ ਹੁਣ ਮੋਹਾਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਖ਼ਰੜ ਦੇ ਪਿੰਡ ਰੁੜਕੀ 'ਚ ਤਾਬੜਤੋੜ ਗੋਲੀਆਂ ਚੱਲਣ ਨਾਲ ਸਨਸਨੀ ਫੈਲ ਗਈ। ਗੋਲੀਆਂ ਚੱਲਣ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਦੀਪ ਕੁਮਾਰ ਉਰਫ਼ ਦੀਪਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪ੍ਰਦੀਪ ਕੁਮਾਰ ਉਰਫ਼ ਦੀਪਾ ਅਤੇ ਗੀਤਾ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ।
ਇਹ ਝਗੜਾ ਇੰਨਾ ਵੱਧ ਗਿਆ ਕਿ ਤੈਸ਼ 'ਚ ਆਏ ਗੀਤਾ ਨੇ ਪ੍ਰਦੀਪ ਕੁਮਾਰ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ ਵਿੱਚ ਪ੍ਰਦੀਪ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਚੰਡੀਗੜ੍ਹ ਪੀ. ਜੀ. ਆਈ. ਪਹੁੰਚਾਇਆ ਗਿਆ ਹੈ ਪਰ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਪ੍ਰਦੀਪ ਨੇ ਦਮ ਤੋੜ ਦਿੱਤਾ। ਦੂਜੇ ਪਾਸੇ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ 'ਚ ਜੁੱਟ ਗਈ। ਉਥੇ ਹੀ ਪ੍ਰਦੀਪ ਦੀ ਮਾਂ ਦਾ ਕਹਿਣਾ ਹੈ ਕਿ ਪ੍ਰਦੀਪ ਕੁਮਾਰ ਅਤੇ ਗੀਤਾ ਦੋਵੇਂ ਚੰਗੇ ਦੋਸਤ ਸਨ। ਦੋਹਾਂ ਵਿਚਾਲੇ ਕਿਸ ਗੱਲ ਨੂੰ ਲੈ ਕੇ ਝਗੜਾ ਹੋਇਆ ਇਹ ਅਜੇ ਸਪਸ਼ਟ ਨਹੀਂ ਹੋ ਸਕਿਆ ਹੈ। ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਜ਼ਿਲ੍ਹਾ ਤਪਸ਼ ਵਧਣ ਨਾਲ ਰਹਿ ਸਕਦੈ ਸਭ ਤੋਂ ਜ਼ਿਆਦਾ ਗਰਮ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ