ਦੀਵਾਲੀ ਦੀ ਰਾਤ ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਚੱਲੀਆਂ ਗੋਲੀਆਂ, ਇਕ ਦੀ ਮੌਤ
Saturday, Nov 02, 2024 - 04:05 PM (IST)

ਚੌਗਾਵਾ (ਹਰਜੀਤ)- ਪੁਲਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲਾ ਡੂਮ ਵਿਖੇ ਦੀਵਾਲੀ ਵਾਲੀ ਰਾਤ ਪਟਾਕੇ ਚਲਾਉਣ ਦੇ ਮਸਲੇ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਖੂਨੀ ਟਕਰਾਅ ਹੋ ਗਿਆ। ਜਿਸ ਵਿਚ ਇੱਕ ਧਿਰ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਕਸ਼ਮੀਰ ਸਿੰਘ (42) ਪੁੱਤਰ ਕਾਲਾ ਸਿੰਘ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਲਵਪ੍ਰੀਤ ਸਿੰਘ ਪੁੱਤਰ ਗੁਰਮੇਜ ਸਿੰਘ, ਗੁਰਮੇਜ ਸਿੰਘ ਅਤੇ ਮੰਗਲ ਰਾਮ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਬੁਲੇਟ ਦੇ ਪਟਾਕੇ ਮਾਰਨ ਤੋਂ ਵਧਿਆ ਵਿਵਾਦ, 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਮਾਰ 'ਤਾ ਬੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8