ਵੱਡੀ ਵਾਰਦਾਤ : ਘਰ ਦੇ ਬਾਹਰ ਖੜ੍ਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

Monday, Aug 14, 2023 - 04:44 PM (IST)

ਵੱਡੀ ਵਾਰਦਾਤ : ਘਰ ਦੇ ਬਾਹਰ ਖੜ੍ਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ

ਬਟਾਲਾ (ਸਾਹਿਲ) : ਮੋਟਰਸਾਈਕਲ ਸਵਾਰ ਅਣਪਛਾਤਿਆਂ ਵੱਲੋਂ ਬੀਤੇ ਦਿਨੀਂ ਘਰ ਅੱਗੇ ਖੜ੍ਹੇ ਨੌਜਵਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ ਲਵਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਪਿੰਡ ਛੋਟਾ ਬਹਾਦਰ ਹੁਸੈਨ ਆਪਣੇ ਘਰ ਦੇ ਅੱਗੇ ਖੜ੍ਹਾ ਸੀ। ਇਸ ਦੌਰਾਨ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਨੌਜਵਾਨ ਦੋਵੇਂ ਪੱਟਾਂ ’ਤੇ ਲੱਗੀਆਂ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। 

ਉਧਰ ਦੂਜੇ ਪਾਸੇ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਤੁਰੰਤ ਲਵਜੀਤ ਸਿੰਘ ਦੇ ਪਰਿਵਾਰ ਵਾਲੇ ਬਾਹਰ ਆਏ ਅਤੇ ਇਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ, ਜਿਥੋਂ ਡਾਕਟਰਾਂ ਨੇ ਇਸਦੀ ਹਾਲਤ ਨੂੰ ਨਾਜ਼ੁਕ ਹੁੰਦਿਆਂ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਇਸ ਬਾਰੇ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News