ਦੇਰ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਘਰ ''ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Monday, Jun 08, 2026 - 11:56 AM (IST)

ਦੇਰ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਘਰ ''ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਬਟਾਲਾ/ਫ਼ਤਿਹਗੜ੍ਹ ਚੂੜੀਆਂ (ਬੇਰੀ, ਬਿਕਰਮਜੀਤ) : ਬੀਤੀ ਦੇਰ ਰਾਤ ਫ਼ਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ-13 ’ਚ ਸਥਿਤ ਇਕ ਘਰ ’ਤੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਦੌਰਾਨ ਘਰ ’ਚ ਰਹਿੰਦੇ ਪਰਿਵਾਰ ਵੱਲੋਂ ਗੋਲੀ ਚਲਾਉਣ ਵਾਲਿਆਂ ’ਤੇ ਪਥਰਾਅ ਵੀ ਕੀਤਾ ਗਿਆ, ਜਿਸ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...

ਇਸ ਸੰਬੰਧਤ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਫ਼ਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ-13 ’ਚ 15 ਤੋਂ 20 ਵਿਅਕਤੀਆਂ ਵੱਲੋਂ ਸਾਜਨ ਵਾਸੀ ਵਾਰਡ ਨੰਬਰ 13 ਫ਼ਤਿਹਗੜ੍ਹ ਚੂੜੀਆਂ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News