ਸੜਕ ਵਿਚਕਾਰ ਭਿੜਦੇ ਅਵਾਰਾ ਸਾਨ੍ਹਾਂ ਨੇ ਦੁਕਾਨਦਾਰ ਨੂੰ ਲਪੇਟੇ ''ਚ ਲਿਆ, ਮੌਕੇ ''ਤੇ ਹੀ ਮੌਤ

08/07/2021 9:40:58 AM

ਰਾਏਕੋਟ (ਭੱਲਾ) : ਸਥਾਨਕ ਸ਼ਹਿਰ ਦੇ ਬੱਸ ਸਟੈਂਡ ਨੇੜੇ ਆਪਸ 'ਚ ਭਿੜ ਰਹੇ 2 ਅਵਾਰਾ ਸਾਨ੍ਹਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੁਕਾਨਦਾਰ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੀਤੀ ਰਾਤ ਸਾਢੇ 8 ਵਜੇ ਦੇ ਕਰੀਬ ਸ਼ਹਿਰ ਦੇ ਬੱਸ ਸਟੈਂਡ ਬਾਹਰ 2 ਅਵਾਰਾ ਸਾਨ੍ਹ ਆਪਸ 'ਚ ਭਿੜ ਰਹੇ ਸਨ ਤਾਂ ਉੱਥੇ ਫਲਾਂ ਦੀ ਦੁਕਾਨ ਚਲਾਉਂਦੇ ਇਕ ਦੁਕਾਨਦਾਰ ਮੋਹਨ ਲਾਲ ਟੱਕਰ ਨੇ ਭਿੜਦੇ ਸਾਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਹੈਰਾਨੀਜਨਕ : ਪੰਜਾਬ 'ਚ ਜੋ 'ਪਿੰਡ' ਹੈ ਹੀ ਨਹੀਂ, ਉਸ ਦੀ ਪੰਚਾਇਤ ਨੂੰ 5 ਸਾਲਾਂ ਤੋਂ ਜਾਰੀ ਕੀਤੇ ਜਾ ਰਹੇ ਫੰਡ

ਭਿੜ ਰਹੇ ਅਵਾਰਾ ਸਾਨ੍ਹਾਂ ਨੇ ਉਕਤ ਦੁਕਾਨਦਾਰ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਦੁਕਾਨਦਾਰ ਜ਼ਖਮੀ ਹੋ ਕੇ ਬੇਹੋਸ਼ ਹੋ ਗਿਆ। ਜਦੋਂ ਉਕਤ ਦੁਕਾਨਦਾਰ ਨੂੰ ਇਲਾਜ ਲਈ ਨੇੜੇ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਉਸ ਦੀ ਮੌਤ ਹੋ ਗਈ। ਸਿਟੀ ਪੁਲਸ ਦੇ ਇੰਚਾਰਜ ਅਜੈਬ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਇਸ ਪਰਿਵਾਰ ਦੇ ਦੁੱਖ ਬਾਰੇ ਜਾਣ ਹਰ ਕੋਈ ਇਹੀ ਕਹੇਗਾ, ਰੱਬ ਅਜਿਹਾ ਕਿਸੇ ਨਾਲ ਨਾ ਕਰੇ (ਵੀਡੀਓ)

ਇਸ ਘਟਨਾ ਤੋਂ ਬਾਅਦ ਸ਼ਹਿਰ ਵਾਸੀਆਂ 'ਚ ਅਵਾਰਾ ਪਸ਼ੂਆਂ ਨੂੰ ਲੈ ਕੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਦਹਿਸ਼ਤ ਦਿਨੋਂ-ਦਿਨ ਵੱਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਿਰਾਏਦਾਰਾਂ ਤੇ ਨੌਕਰਾਂ ਦੀ ਜਾਂਚ ਲਈ ਸਾਂਝ ਕੇਂਦਰ ਜਾਣ ਦੀ ਲੋੜ ਨਹੀਂ, DGP ਨੇ ਕੀਤੀ ਮੋਬਾਇਲ ਐਪ ਦੀ ਸ਼ੁਰੂਆਤ

ਰੋਜ਼ਾਨਾ ਇਹ ਅਵਾਰਾ ਪਸ਼ੂ ਕਿਸੇ ਨਾ ਕਿਸੇ ਦੁਰਘਟਨਾ ਦਾ ਕਾਰਨ ਬਣਦੇ ਪਰ ਇਹ ਸਭ ਕੁੱਝ ਹੋਣ ਦੇ ਬਾਵਜੂਦ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਛੇਤੀ ਤੋਂ ਛੇਤੀ ਇਨ੍ਹਾਂ ਅਵਾਰਾ ਪਸ਼ੂਆਂ 'ਤੇ ਕਾਬੂ ਪਾਏ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News