ਪੰਜਾਬ ''ਚ ਪੀਟੀਆਈ ਅਧਿਆਪਕਾਂ ਲਈ ਨਿਕਲੀ ਬੰਪਰ ਭਰਤੀ, ਨੋਟੀਫਿਕੇਸ਼ਨ ਹੋਇਆ ਜਾਰੀ
Saturday, Jul 26, 2025 - 05:16 PM (IST)

ਪੰਜਾਬ ਡੈਸਕ- ਪੰਜਾਬ ਸਰਕਾਰ ਨੇ ਪੀਟੀਆਈ ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਛੁੱਕ ਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ ਦਾ ਨਾਮ
ਸਰੀਰਕ ਸਿਖਲਾਈ ਇੰਸਟ੍ਰਕਟਰ (PTI)
ਪੋਸਟ
2000
ਆਖ਼ਰੀ ਤਾਰੀਖ਼
ਉਮੀਦਵਾਰ 22 ਅਗਸਤ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
12ਵੀਂ ਪਾਸ ਅਤੇ ਸਰੀਰਕ ਸਿੱਖਿਆ ਵਿੱਚ ਘੱਟੋ-ਘੱਟ 2 ਸਾਲ ਦਾ ਡਿਪਲੋਮਾ ਜਾਂ ਸਰਟੀਫਿਕੇਟ (ਡੀ.ਪੀ.ਐੱਡ. / ਸੀ.ਪੀ.ਐੱਡ.)। ਪੰਜਾਬੀ ਵਿਸ਼ੇ ਨਾਲ ਦਸਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ।
ਤਨਖਾਹ
ਉਮੀਦਵਾਰਾਂ ਨੂੰ 29,200 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਇਸ ਦੇ ਨਾਲ ਸਰਕਾਰ ਦੁਆਰਾ ਨਿਰਧਾਰਤ ਹੋਰ ਭੱਤੇ ਅਤੇ ਸਹੂਲਤਾਂ ਵੱਖਰੇ ਤੌਰ 'ਤੇ ਪ੍ਰਦਾਨ ਕੀਤੀਆਂ ਜਾਣਗੀਆਂ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।