ਵੱਡੀ ਖ਼ਬਰ : ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ 'Corona' ਦੀ ਐਂਟਰੀ, 2 ਦਰਜਨ ਦੇ ਕਰੀਬ ਕੈਦੀ ਆਏ ਪਾਜ਼ੇਟਿਵ (ਵੀਡੀਓ)

Friday, Apr 30, 2021 - 01:56 PM (IST)

ਚੰਡੀਗੜ੍ਹ : ਪੂਰੇ ਦੇਸ਼ 'ਚ ਕੋਹਰਾਮ ਮਚਾਉਣ ਵਾਲਾ ਕੋਰੋਨਾ ਵਾਇਰਸ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਵੀ ਪੁੱਜ ਗਿਆ ਹੈ। ਬੁੜੈਲ ਜੇਲ੍ਹ 'ਚ ਬੰਦ 2 ਦਰਜਨ ਦੇ ਕਰੀਬ ਕੈਦੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਬੀਮਾਰ ਕੈਦੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਰਸੋਈ ਗੈਸ ਖ਼ਪਤਕਾਰਾਂ ਲਈ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ

ਇਨ੍ਹਾਂ ਕੈਦੀਆਂ ਦੀ ਰਿਪੋਰਟ ਆਉਣ ਤੋਂ ਬਾਅਦ ਹੁਣ ਜੇਲ੍ਹ ਸਟਾਫ਼ ਦੇ ਵੀ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ਹਿਰ 'ਚ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ, ਮੌਤ

ਇਸ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਨਾਈਟ ਕਰਫ਼ਿਊ ਦਾ ਸਮਾਂ ਵਧਾ ਕੇ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ। ਹਾਲਾਂਕਿ ਅੱਜ ਸ਼ਹਿਰ 'ਚ ਵੀਕੈਂਡ ਕਰਫ਼ਿਊ ਲਾਏ ਜਾਣ ਬਾਰੇ ਵੀ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਵੀਕੈਂਡ ਕਰਫ਼ਿਊ ਲਾਇਆ ਜਾਂਦਾ ਹੈ ਜਾਂ ਨਹੀਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News