ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Monday, Dec 04, 2017 - 07:38 AM (IST)

ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨਤਾਰਨ/ਵੈਰੋਵਾਲ,   (ਬਲਵਿੰਦਰ ਕੌਰ, ਗਿੱਲ)-  ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਖਡੂਰ ਸਾਹਿਬ ਦੀ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਅਤੇ ਲਖਬੀਰ ਸਿੰਘ ਵੈਰੋਵਾਲ ਦੀ ਪ੍ਰਧਾਨਗੀ ਹੇਠ ਪਿੰਡ ਮੰਡਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹੋਈ, ਜਿਸ ਉਪਰੰਤ ਕਿਸਾਨਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਹਰਵਿੰਦਰ ਸਿੰਘ ਕੰਗ, ਇਕਬਾਲ ਸਿੰਘ ਵੜਿੰਗ ਨੇ ਕਿਹਾ ਕਿ ਜਲਾਲਾਬਾਦ ਦੇ ਕਿਸਾਨਾਂ ਦੀ ਜ਼ਮੀਨ ਕਿਸੇ ਵੀ ਕੀਮਤ 'ਤੇ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਅਤੇ ਦੱਬੀਆਂ ਬੁਰਜੀਆਂ ਚੁੱਕੀਆਂ ਜਾਣ ਨਹੀਂ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। 
ਇਸ ਦੌਰਾਨ ਅਮਰਜੀਤ ਸਿੰਘ ਦੀਨੇਵਾਲ, ਸਤਨਾਮ ਸਿੰਘ, ਰਘਬੀਰ ਸਿੰਘ, ਪਿਆਰਾ ਸਿੰਘ, ਨਿਰਮਲ ਸਿੰਘ, ਚਮਕੌਰ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਸੰਪੂਰਨ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।


Related News