ਜਲੰਧਰ: ਲੈਦਰ ਕੰਪਲੈਕਸ ਸਥਿਤ ਪਲਾਸਟਿਕ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Friday, Apr 16, 2021 - 12:00 PM (IST)

ਜਲੰਧਰ (ਮਾਹੀ)— ਥਾਣਾ ਮਕਸੂਦਾਂ ਅਧੀਨ ਆਉਂਦੇ ਵਰਿਆਣਾ ਕੰਪਲੈਕਸ ਨੇੜੇ ਸਥਿਤ ਜੇ. ਕੇ. ਪਲਾਸਟਿਕ ਇੰਡਸਟਰੀ ’ਚ ਅੱਧੀ ਰਾਤ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੇ ਇਲਾਵਾ ਫੈਕਟਰੀ ਦੀ ਕੰਧ ਵੀ ਡਿੱਗ ਗਈ ਅਤੇ ਛੱਤ ਨੂੰ ਵੀ ਨੁਕਸਾਨ ਪਹੁੰਚਿਆ। ਇਹ ਘਟਨਾ ਰਾਤ ਕਰੀਬ ਸਾਢੇ ਤਿੰਨ ਵਜੇ ਵਾਪਰੀ। 

PunjabKesari

ਥਾਣਾ ਮਕਸੂਦਾਂ ਦੀ ਸੂਚਨਾ ਪਾ ਕੇ ਮੌਕੇ ’ਤੇ ਐੱਸ. ਐੱਚ. ਓ. ਕੰਵਲਜੀਤ ਸਿੰਘ ਬੱਲ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਫਾਇਰ ਬਿ੍ਰਗੇਡ ਨੂੰ ਵੀ ਸੂਚਨਾ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮੌਕੇ ’ਤੇ 50 ਦੇ ਕਰੀਬ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਪਹੁੰਚੀਆਂ, ਜਿਨ੍ਹਾਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਗਨੀਮਤ ਇਹ ਰਹੀ ਕਿ ਕਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਜੇ.ਕੇ. ਪਲਾਸਟਿਕ ਇੰਡਸਟਰੀ ਨਾਂ ਦੀ ਇਸ ਫੈਕਟਰੀ ’ਚ ਚੱਪਲਾਂ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ। ਅੰਦਰ ਰਬੜ ਹੋਣ ਦੇ ਕਾਰਨ ਅੱਗ ਬੇਹੱਦ ਤੇਜ਼ੀ ਨਾਲ ਫੈਲੀ। 

ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਫੈਕਟਰੀ ਦੇ ਮਾਲਕ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੈਕਟਰੀ ’ਚ ਅੱਗ ਲੱਗਣ ਦੀ ਸੂਚਨਾ ਦੇਰ ਰਾਤ ਮਿਲੀ, ਜਿਸ ਤੋਂ ਬਾਅਦ ਤੁਰੰਤ ਪੁਲਸ ਅਤੇ ਫਾਇਰ ਬਿ੍ਰਗੇਡ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਫੈਕਟਰੀ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News