ਦਿਲ ਵਲੂੰਧਰਣ ਵਾਲੀ ਘਟਨਾ, ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਾਉਂਦਿਆਂ ਜਿਊਂਦਾ ਸੜਿਆ ਕਿਸਾਨ

05/18/2024 6:37:58 PM

ਚਮਿਆਰੀ (ਸੰਧੂ) : ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਦਿਆਲਪੁਰਾ ਨਾਲ ਸੰਬੰਧਤ ਕਿਸਾਨ ਸੁਖਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਾਉਂਦਿਆਂ ਅੱਗ ਦੀ ਲਪੇਟ ਵਿਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਿਸਾਨ ਆਪਣੇ ਖੇਤਾਂ ਵਿਚ ਪਏ ਕਣਕ ਦੇ ਨਾੜ ਨੂੰ ਅੱਗ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਅੱਗ ਵਿਚ ਘਿਰ ਜਾਣ ਕਾਰਣ ਉਹ ਜਿਊਂਦਾ ਸੜ ਗਿਆ। 

ਇਹ ਵੀ ਪੜ੍ਹੋ : ਭਿਆਨਕ ਗਰਮੀ ਦੇ ਚੱਲਦਿਆਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਸਖ਼ਤ ਫ਼ੈਸਲਾ, ਜਾਰੀ ਕੀਤੀ ਐਡਵਾਈਜ਼ਰੀ

ਅੱਗ ਦੀ ਲਪੇਟ ਵਿਚ ਆਉਣ ਕਾਰਣ ਕਿਸਾਨ ਦਾ ਸਰੀਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਕਾਰਣ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਕਿਸਾਨ ਦੀ ਹੋਈ ਦਰਦਨਾਕ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਪਟਿਆਲਾ : ਡਿਗਰੀ ਹੋਣ ਦੀ ਖੁਸ਼ੀ 'ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News