ਹਾਜੀਪੁਰ-ਤਲਵਾੜਾ ਸੜਕ ''ਤੇ ਬਸ ਨਾਲ ਵਾਪਰਿਆ ਹਾਦਸਾ, ਪਈਆਂ ਭਾਜੜਾਂ
Monday, Sep 29, 2025 - 06:21 PM (IST)

ਹਾਜੀਪੁਰ (ਜੋਸ਼ੀ): ਅੱਜ ਦੁਪਹਿਰ ਨੂੰ ਹਾਜੀਪੁਰ-ਤਲਵਾੜਾ ਸੜਕ'ਤੇ ਅੱਡਾ ਝੀਰ ਦਾ ਖੂਹ ਨੇੜੇ ਇਕ ਬੱਸ ਸੜਕ ਕਿਨਾਰੇ ਲੱਗੇ ਸਫ਼ੈਦੇ ਦੇ ਦਰੱਖਤ ਨਾਲ ਟਕਰਾਉਣ ਕਾਰਣ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਬੱਸ ਵਿਚ ਸਵਾਰ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ । ਪ੍ਰਾਪਤ ਜਾਣਕਾਰੀ ਅਨੁਸਾਰ, ਬੱਸ ਹਾਜੀਪੁਰ ਤੋਂ ਤਲਵਾੜਾ ਵੱਲ ਜਾ ਰਹੀ ਸੀ ਜਦੋਂ ਅੱਡਾ ਝੀਰ ਦਾ ਖੂਹ ਲਾਗੇ ਪੁੱਜੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਤੋਂ ਹੇਠਾਂ ਉੱਤਰ ਗਈ ਅਤੇ ਸਫ਼ੈਦੇ ਨਾਲ ਜਾ ਟਕਰਾਈ। ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੈ ਪਰ ਮੁੱਢਲੀ ਜਾਂਚ ਵਿਚ ਡਰਾਈਵਰ ਵੱਲੋਂ ਕੰਟਰੋਲ ਗੁਆਉਣਾ ਦੱਸਿਆ ਜਾ ਰਿਹਾ ਹੈ।
ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ। ਬੱਸ ਵਿਚ ਸਵਾਰ ਯਾਤਰੀਆਂ ਵਿਚੋਂ ਜ਼ਿਆਦਾਤਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਕਿਸੇ ਵੀ ਯਾਤਰੀ ਦੀ ਹਾਲਤ ਗੰਭੀਰ ਨਹੀਂ ਦੱਸੀ ਜਾ ਰਹੀ। ਤਲਵਾੜਾ ਪੁਲਸ ਨੇ ਸੂਚਨਾਂ ਮਿਲਣ ਤੇ ਮੋਕੇ ਤੇ ਪਹੁੰਚ ਕੇ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।