ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

05/15/2024 3:18:20 PM

ਮਲੋਟ (ਗੋਇਲ) : ਥਾਣਾ ਕਬਰਵਾਲਾ ਅਧੀਨ ਪੈਂਦੇ ਪਿੰਡ ਕਰਮਗੜ੍ਹ ਵਿਖੇ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਕਰਨ ਪੁੱਤਰ ਛਿੰਦਰ ਸਿੰਘ ਵਾਸੀ ਫਾਜ਼ਿਲਕਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਿਤਾ ਛਿੰਦਰ ਸਿੰਘ ਮੱਝਾਂ ਅਤੇ ਗਾਵਾਂ ਦਾ ਵਪਾਰ ਕਰਦਾ ਸੀ। ਉਹ ਮੋਟਰਸਾਈਕਲ 'ਤੇ ਮਲੋਟ ਤੋਂ ਆਪਣੇ ਪਿੰਡ ਰੂਪਨਗਰ ਜਾ ਰਿਹਾ ਸੀ ਕਿ ਜਦੋਂ ਉਸ ਦੇ ਪਿਤਾ ਐੱਲ.ਜੀ ਪੈਲੇਸ ਪਿੰਡ ਕਰਮਗੜ੍ਹ ਨੇੜੇ ਪਹੁੰਚੇ ਤਾਂ ਰਾਜਸਥਾਨ ਰੋਡਵੇਜ਼ ਦੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬੱਸ ਦੇ ਪਿਛਲੇ ਟਾਇਰ ਹੇਠ ਆਉਣ ਨਾਲ ਉਸ ਦੇ ਪਿਤਾ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਅੰਗਰੇਜ਼ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਸ੍ਰੀ ਗੰਗਾਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।


Gurminder Singh

Content Editor

Related News