ਬੱਸ ਮੋਟਸਾਈਕਲ ਦੀ ਟੱਕਰ ''ਚ ਨੌਜਵਾਨ ਜ਼ਖਮੀ
Sunday, Sep 17, 2017 - 05:51 PM (IST)
ਫਤਿਹਗੜ੍ਹ ਚੂੜੀਆਂ (ਬਿਕਰਮਜੀਤ, ਸਰੰਗਲ) - ਗੁਰੂ ਰਵਿਦਾਸ ਚੌਕ ਡੇਰਾ ਰੋਡ ਫਤਿਹਗੜ੍ਹ ਚੂੜੀਆਂ ਵਿਖੇ ਇਕ ਬੱਸ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਨਾਲ ਇਕ ਨੌਜਵਾਨ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਜ਼ਖਮੀ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਅਮਨ ਪੁੱਤਰ ਪਰਮਜੀਤ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਆਪਣੇ ਮੋਟਰਸਾਈਕਲ ਉਪਰ ਸਕੂਲ ਜਾ ਰਿਹਾ ਸੀ ਅਤੇ ਰਵਿਦਾਸ ਚੌਕ ਨਜ਼ਦੀਕ ਇਕ ਪ੍ਰਾਈਵੇਟ ਬੱਸ ਨੇ ਟੱਕਰ ਮਾਰੀ, ਜਿਸ ਨਾਲ ਉਕਤ ਨੌਜਵਾਨ ਹੇਠਾਂ ਡਿੱਗਣ ਨਾਲ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਡਰਾਈਵਰ ਨੂੰ ਕਾਬੂ ਕਰ ਲਿਆ ਹੈ।
