ਬੱਸ ''ਚੋਂ ਛਾਲ ਮਾਰਨ ਕਾਰਨ ਇਕ ਵਿਅਕਤੀ ਦੀ ਮੌਤ
Sunday, Aug 11, 2019 - 06:47 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬੀਤੀ ਰਾਤ ਸਟੈਂਡਰਡ ਚੌਂਕ ਨੇੜੇ ਇਕ ਅਣਪਛਾਤੇ ਵਿਅਕਤੀ ਨੇ ਚਲਦੀ ਬੱਸ ਵਿਚੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਪਿਛਲੀ ਰਾਤ 1 ਵਜੇ ਦੇ ਕਰੀਬ ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਰੋਡਵੇਜ਼ ਦੀ ਬੱਸ ਜਦੋਂ ਸਟੈਂਡਰਡ ਚੌਂਕ ਨੇੜੇ ਪੁੱਜੀ ਤਾਂ ਇਕ ਅਣਪਛਾਤੇ ਵਿਅਕਤੀ ਨੇ ਚਲਦੀ ਬੱਸ ਵਿਚੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ਤੇ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ।