ਤੇਜ਼ ਰਫਤਾਰ ਬਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਮੌਤ
Sunday, Apr 08, 2018 - 06:34 PM (IST)

ਫਰੀਦਕੋਟ (ਜਗਤਾਰ) : ਰਾਸ਼ਟਰੀ ਮਾਰਗ 'ਤੇ ਨਿੱਜੀ ਕੰਪਨੀ ਦੀ ਤੇਜ਼ ਰਫਤਾਰ ਬਸ ਨੇ ਇਕ ਮੋਟਰਸਾਈਕਲ ਸਵਾਰ ਪਤੀ-ਪਤਨੀ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਮ੍ਰਿਤਕ ਔਰਤ ਦੀ ਪਛਾਣ ਕਿਰਨ ਪਾਲ ਵਾਸੀ ਪ੍ਰੇਮ ਨਗਰ ਕੋਟਕਪੂਰਾ ਦੇ ਰੂਪ ਵਿਚ ਹੋਈ ਹੈ। ਘਟਨਾ ਤੋਂ ਬਾਅਦ ਬਸ ਚਾਲਕ ਬਸ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ।
ਇਥੇ ਹੈਰਾਨਗੀ ਇਸ ਗੱਲ ਦੀ ਹੈ ਕਿ ਜਿੱਥੇ ਬਸ ਚਾਲਕ ਘਟਨਾ ਤੋਂ ਬਾਅਦ ਫਰਾਰ ਹੋ ਗਿਆ, ਉਥੇ ਹੀ ਲਗਭਗ ਇਕ ਘੰਟੇ ਤੋਂ ਵੱਧ ਸਮੇਂ ਤਕ ਮ੍ਰਿਤਕ ਔਰਤ ਦੀ ਲਾਸ਼ ਸੜਕ 'ਤੇ ਪਈ ਰਹੀ। ਫਿਲਹਾਲ ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।