ਬੱਸ ਪਲਟਣ ਕਾਰਨ ਡਰਾਈਵਰ-ਕੰਡਕਟਰ ਜ਼ਖਮੀ, ਵਾਲ-ਵਾਲ ਬਚੀਆਂ ਸਵਾਰੀਆਂ

Monday, Apr 19, 2021 - 02:03 PM (IST)

ਬੱਸ ਪਲਟਣ ਕਾਰਨ ਡਰਾਈਵਰ-ਕੰਡਕਟਰ ਜ਼ਖਮੀ, ਵਾਲ-ਵਾਲ ਬਚੀਆਂ ਸਵਾਰੀਆਂ

ਤਪਾ ਮੰਡੀ (ਸ਼ਾਮ, ਗਰਗ) : ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਅੱਜ ਸਵੇਰੇ 4 ਵਜੇ ਦੇ ਕਰੀਬ ਧਾਗਾ ਮਿੱਲ ਨਜ਼ਦੀਕ ਬੀਕਾਨੇਰ-ਲੁਧਿਆਣਾ ਬੱਸ ਪਲਟਣ ਕਾਰਨ ਡਰਾਈਵਰ-ਕੰਡਕਟਰ ਜਖਮੀ ਹੋ ਗਏ। ਇਸ ਦੌਰਾਨ ਸਵਾਰੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੀ ਰਾਠੌਰ ਬੱਸ ਬੀਕਾਨੇਰ ਤੋਂ ਲੁਧਿਆਣਾ ਜਾ ਰਹੀ ਸੀ। ਬੱਸ ਦੇ ਅੱਗੇ ਇੰਟਰਲਾਕਿੰਗ ਟਾਈਲਾਂ ਦੀ ਭਰੀ ਟਰੈਕਟਰ-ਟਰਾਲੀ ਜਾ ਰਹੀ ਸੀ।

ਜਦੋਂ ਬੱਸ ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸਥਿਤ ਧਾਗਾ ਮਿੱਲ ਨਜ਼ਦੀਕ ਪੁੱਜੀ ਤਾਂ ਅੱਗੇ ਜਾ ਰਹੇ ਵ੍ਹੀਕਲ ਨੇ ਇੱਕਦਮ ਬਰੇਕ ਲਗਾ ਦਿੱਤੀ, ਜਿਸ ਕਾਰਨ ਤੇਜ਼ ਰਫਤਾਰ ਬੱਸ ਦਾ ਸੰਤੁਲਨ ਵਿਗੜਨ ਕਾਰਨ ਬੱਸ ਖਤਾਨਾਂ ‘ਚ ਜਾ ਪਲਟੀ। ਇਸ ਦੌਰਾਨ ਜ਼ਖਮੀ ਹੋਏ ਡਰਾਈਵਰ ਦੇਵ ਕ੍ਰਿਸ਼ਨ ਅਤੇ ਕੰਡਕਟਰ ਬਲਵੀਰ ਕੁਮਾਰ ਨੂੰ ਸਿਵਲ ਹਸਪਤਾਲ ਤਪਾ ਦਾਖ਼ਲ ਕਰਵਾਇਆ ਗਿਆ, ਜਦੋਂ ਕਿ ਬੱਸ ਦੀਆਂ ਸਵਾਰੀਆਂ ਨੂੰ ਦੂਜੀ ਬੱਸ ਰਾਹੀਂ ਉਨ੍ਹਾਂ ਦੇ ਟਿਕਾਣਿਆਂ 'ਤੇ ਪਹੁੰਚਾਇਆ ਗਿਆ। ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਸ ਖਤਾਨਾਂ ‘ਚ ਡਿੱਗ ਕੇ ਬੁਰੀ ਤਰ੍ਹਾਂ ਨਾਲ ਹਾਦਸਾ ਗ੍ਰਸਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਘਟਨਾ ਵਾਲੀ ਥਾਂ 'ਤੇ ਪੁੱਜ ਗਈ।
 


author

Babita

Content Editor

Related News