ਲੁਧਿਆਣਾ 'ਚ ਪਿੱਲਰ ਨਾਲ ਟਕਰਾਈ ਸਰਕਾਰੀ ਬੱਸ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
Saturday, Jun 03, 2023 - 04:04 PM (IST)
ਲੁਧਿਆਣਾ (ਮੁਨੀਸ਼, ਰਾਜ) : ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਇੱਕ ਸਰਕਾਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਬੱਸ 'ਚ ਸਵਾਰ ਸਵਾਰੀਆਂ 'ਚ ਚੀਕ-ਚਿਹਾੜਾ ਮਚ ਗਿਆ।
ਜਾਣਕਾਰੀ ਮੁਤਾਬਕ ਅੱਜ ਸਵੇਰੇ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਲੁਧਿਆਣਾ-ਫਿਰੋਜ਼ਪੁਰ 'ਤੇ ਆ ਰਹੀ ਸੀ। ਅਚਾਨਕ ਬੱਸ ਨਵੇਂ ਬਣ ਰਹੇ ਫਲਾਈਓਵਰ ਦੇ ਪਿੱਲਰ 'ਚ ਜਾ ਵੱਜੀ, ਜਿਸ ਕਾਰਨ ਬੱਸ ਡਰਾਈਵਰ ਅਤੇ ਕੰਡਕਟਰ ਨੂੰ ਸੱਟਾਂ ਲੱਗ ਗਈਆਂ।
ਬੱਸ 'ਚ 75 ਦੇ ਕਰੀਬ ਲੋਕ ਸਵਾਰ ਸਨ, ਜਿਨ੍ਹਾਂ ਦਾ ਬਚਾਅ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ 'ਚ ਤਕਨੀਕੀ ਖ਼ਰਾਬੀ ਆਉਣ ਕਾਰਨ ਵਾਪਰਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ