CTU ਬੱਸ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਡਰਾਈਵਰ ਫ਼ਰਾਰ

Tuesday, Dec 23, 2025 - 01:02 PM (IST)

CTU ਬੱਸ ਦੀ ਟੱਕਰ ਨਾਲ ਵਿਅਕਤੀ ਦੀ ਮੌਤ, ਡਰਾਈਵਰ ਫ਼ਰਾਰ

ਚੰਡੀਗੜ੍ਹ (ਸੁਸ਼ੀਲ) : ਇੱਥੇ ਸੀ. ਟੀ. ਯੂ. ਬੱਸ ਚਾਲਕ ਨੇ ਐਤਵਾਰ ਸ਼ਾਮ ਨੂੰ ਰਾਮ ਦਰਬਾਰ ਬੱਸ ਸਟੈਂਡ ਨੇੜੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਵਿਅਕਤੀ ਜ਼ਖ਼ਮੀ ਹੋ ਗਿਆ। ਪੁਲਸ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਜੀ. ਐੱਮ. ਸੀ. ਐੱਚ.-32 ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ, ਜੋ ਰਾਮ ਦਰਬਾਰ ਦਾ ਰਹਿਣ ਵਾਲਾ ਸੀ। ਜਦਕਿ ਚਾਲਕ ਬੱਸ ਛੱਡ ਕੇ ਭੱਜ ਗਿਆ। ਸੈਕਟਰ-31 ਥਾਣਾ ਪੁਲਸ ਨੇ ਖ਼ਿਲਾਫ਼ ਮਾਮਲਾ ਦਰਜ ਕਰਕੇ ਬੱਸ ਨੂੰ ਕਬਜ਼ੇ ’ਚ ਲੈ ਲਿਆ ਹੈ।

ਮੁਲਜ਼ਮ ਦੀ ਪਛਾਣ ਪਿੰਡ ਖਾਨਪੁਰ ਚੁੰਨੀਕਲਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਮੌਲੀਜਾਗਰਾਂ ਦੇ ਪ੍ਰਿੰਸ ਨੇ ਪੁਲਸ ਸ਼ਿਕਾਇਤ ’ਚ ਦੱਸਿਆ ਕਿ ਉਹ ਦੋਸਤ ਨਾਲ ਸੀ. ਟੀ. ਯੂ. ਬੱਸ ’ਚ ਸੈਕਟਰ-46 ਤੋਂ ਰਾਮ ਦਰਬਾਰ ਜਾ ਰਿਹਾ ਸੀ। ਰਾਮ ਦਰਬਾਰ ਬੱਸ ਸਟੈਂਡ ’ਤੇ ਡਰਾਈਵਰ ਨੇ ਤੇਜ਼ ਰਫ਼ਤਾਰ ਨਾਲ ਬੱਸ ਚਲਾਈ ਤੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਸੈਕਟਰ-31 ਥਾਣਾ ਪੁਲਸ ਨੇ ਡਰਾਈਵਰ ਵਿਰੁੱਧ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਮੌਤ ਦਾ ਕਾਰਨ ਬਣਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।


author

Babita

Content Editor

Related News