ਪੰਜਾਬ ਰੋਡਵੇਜ਼ ਦੀ ਬੱਸ ਦਾ ਵਿਗੜਿਆ ਸੰਤੁਲਨ, 2 ਲੋਕਾਂ ਦੀ ਮੌਤ

Thursday, Jun 21, 2018 - 06:21 PM (IST)

ਪੰਜਾਬ ਰੋਡਵੇਜ਼ ਦੀ ਬੱਸ ਦਾ ਵਿਗੜਿਆ ਸੰਤੁਲਨ, 2 ਲੋਕਾਂ ਦੀ ਮੌਤ

ਅੰਮ੍ਰਿਤਸਰ,(ਮਾਹੀ)— ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਪੰਜਾਬ ਰੋਡਵੇਜ਼ ਦੀ ਇਕ ਬੱਸ ਦਾ ਸੰਤੁਲਨ ਵਿਗੜ ਗਿਆ, ਜਿਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਮੱਲੀਆਂ ਨੇੜੇ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ। ਸੰਤੁਲਨ ਵਿਗੜ ਜਾਣ ਕਾਰਨ ਬੱਸ ਡਿਵਾਈਡਰ ਤੋੜਦੀ ਹੋਈ ਸਿੱਧੀ ਸੜਕ ਕਿਨਾਰੇ ਸਵਾਰੀਆਂ ਦਾ ਇੰਤਜ਼ਾਰ ਕਰ ਰਹੇ ਰਿਕਸ਼ਾ ਚਾਲਕਾਂ 'ਤੇ ਜਾ ਚੜੀ। ਜਿਸ ਕਾਰਨ 2 ਰਿਕਸ਼ਾ ਚਾਲਕਾਂ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਇਸ ਹਾਦਸੇ ਨੂੰ ਦੇਖਣ ਲਈ ਰੁਕੀ ਕਾਰ ਨੂੰ ਪਿੱਛੋਂ ਦੀ ਇਕ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਕਾਰ ਸਵਾਰ 3 ਲੋਕ ਜ਼ਖਮੀ ਹੋ ਗਈ। ਜ਼ਖਮੀਆਂ ਨੂੰ ਅੰਮ੍ਰਿਤਸਰ ਦੇ ਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


Related News