ਦਸੂਹਾ ਵਿਖੇ ਸਕੂਲ ਬੱਸ ਹਾਦਸੇ 'ਚ ਜ਼ਖ਼ਮੀ ਹੋਏ ਬੱਚਿਆਂ ਦਾ ਪੰਜਾਬ ਸਰਕਾਰ ਕਰਵਾਏਗੀ ਮੁਫ਼ਤ ਇਲਾਜ

07/29/2022 1:58:56 PM

ਟਾਂਡਾ ਉੜਮੁੜ/ਦਸੂਹਾ (ਪਰਮਜੀਤ ਸਿੰਘ ਮੋਮੀ)- ਦਸੂਹਾ ਦੇ ਇਕ ਨਿਜੀ ਸਕੂਲ ਬੱਸ ਦੇ ਹਾਦਸੇ ਦਾ ਸ਼ਿਕਾਰ ਹੋਣ ਉਪਰੰਤ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਲਈ ਹਲਕਾ ਦਸੂਹਾ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਤੁਰੰਤ ਸਰਕਾਰੀ ਹਸਪਤਾਲ ਪਹੁੰਚੇ। ਇਥੇ ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਦਾ ਹਾਲ-ਚਾਲ ਪੁੱਛਿਆ ਅਤੇ ਸਮੁੱਚੀ ਹਸਪਤਾਲ ਦੀ ਟੀਮ ਨੂੰ ਪੂਰੀ ਮੁਸਤੈਦੀ ਨਾਲ ਬੱਚਿਆਂ ਦਾ ਇਲਾਜ ਕਰਨ ਲਈ ਕਿਹਾ।
ਇਹ ਵੀ ਪੜ੍ਹੋ: ਦਸੂਹਾ ’ਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ’ਚ 9ਵੀਂ ਜਮਾਤ ਦੇ ਬੱਚੇ ਸਮੇਤ ਕੰਡਕਟਰ ਦੀ ਮੌਤ

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਧਾਇਕ ਕਰਮਵੀਰ ਘੁੰਮਣ ਅਤੇ ਵਿਧਾਇਕ ਜਸਵੀਰ ਰਾਜਾ ਨੇ ਵਾਪਰੇ ਇਸ ਭਿਆਨਕ ਸੜਕ ਹਾਦਸੇ 'ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਕਰਦਿਆਂ ਦੱਸਿਆ ਕਿ ਹਾਦਸੇ ਵਿਚ ਮ੍ਰਿਤਕ ਬੱਚੇ ਨੂੰ ਸਰਕਾਰ ਦੇ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ ਅਤੇ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਹੀ ਬੱਚਿਆਂ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ।   

ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਖੇ ਐਡੀਸ਼ਨਲ SHO ਨਰਿੰਦਰ ਸਿੰਘ ਗ੍ਰਿਫ਼ਤਾਰ, ਲੁਧਿਆਣਾ ਬਲਾਸਟ ਮਾਮਲੇ ਨਾਲ ਜੁੜੇ ਤਾਰ

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਜਲੰਧਰ-ਪਠਾਨਕੋਟ ਹਾਈਵੇਅ ’ਤੇ ਰਿਲਾਇੰਸ ਪੈਟਰੋਲ ਪੰਪ ਦਸੂਹਾ ਨੇੜੇ ਦਸੂਹਾ ਦੇ ਨਿੱਜੀ ਸਕੂਲ ਐੱਸ. ਟੀ. ਪਾਲ ਕਾਨਵੈਂਟ ਸਕੂਲ ਦੀ ਬੱਸ ਨੂੰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ ਸੀ। ਜਿਸ ਵਿੱਚ ਟਾਂਡਾ ਨਾਲ ਸੰਬੰਧਤ ਪਿੰਡ ਲੋਧੀ ਚੱਕ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਕਈ ਹੋਰਨਾਂ ਬੱਚਿਆਂ ਦੇ ਜ਼ਖ਼ਮੀ ਹੋਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਆਦਾਤਰ ਬੱਚੇ ਪਿੰਡ ਮੂਨਕਾਂ ਅਤੇ ਟਾਂਡਾ ਨਾਲ ਸੰਬੰਧਤ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਵਿਦੇਸ਼ਾਂ ’ਚ ‘ਰੱਖੜੀ’ ਭੇਜਣੀ ਭੈਣਾਂ ਲਈ ਹੋਵੇਗੀ ਸੌਖੀ, ਡਾਕ ਮਹਿਕਮੇ ਨੇ ਕੀਤੀਆਂ ਇਹ ਤਿਆਰੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri