ਖੰਨਾ ''ਚ ਔਰਤਾਂ ਨੂੰ ਫੈਕਟਰੀ ਲਿਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, ਮੌਕੇ ''ਤੇ ਪੈ ਗਿਆ ਚੀਕ-ਚਿਹਾੜਾ

Thursday, May 25, 2023 - 09:16 AM (IST)

ਖੰਨਾ (ਵਿਪਨ) : ਖੰਨਾ ਵਿਖੇ ਧਾਗਾ ਫੈਕਟਰੀ ਦੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ 'ਚ 25 ਦੇ ਕਰੀਬ ਔਰਤਾਂ ਸਵਾਰ ਸਨ। ਇਨ੍ਹਾਂ 'ਚੋਂ ਕਰੀਬ 15 ਔਰਤਾਂ ਦੇ ਸੱਟਾਂ ਲੱਗੀਆਂ ਅਤੇ ਇੱਕ ਨੌਜਵਾਨ ਵੀ ਗੰਭੀਰ ਜਖ਼ਮੀ ਹੋਇਆ। ਬੱਸ ਨੂੰ ਪਿੱਛੇ ਤੋਂ ਇੱਕ ਟਰੱਕ ਨੇ ਟੱਕਰ ਮਾਰੀ। ਵੱਡਾ ਬਚਾਅ ਇਹ ਰਿਹਾ ਕਿ ਜਦੋਂ ਹਾਦਸਾ ਹੋਇਆ ਤਾਂ ਬੱਸ ਪੁਲ ਦੇ ਉਪਰ ਸੀ। ਡਰਾਈਵਰ ਨੇ ਮੁਸ਼ਕਲ ਨਾਲ ਬੱਸ ਕੰਟਰੋਲ ਕੀਤੀ। ਇਹ ਪੁਲ ਤੋਂ ਥੱਲੇ ਵੀ ਡਿੱਗ ਸਕਦੀ ਸੀ। ਫਿਲਹਾਲ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਖੰਨਾ ਵਿਖੇ ਦਾਖ਼ਲ ਕਰਾਇਆ ਗਿਆ। ਜਾਣਕਾਰੀ ਅਨੁਸਾਰ ਪਾਇਲ ਵਿਖੇ ਧਾਗਾ ਫੈਕਟਰੀ 'ਚ ਰੋਜ਼ਾਨਾ ਦੀ ਤਰ੍ਹਾਂ ਕੰਮ ਕਰਨ ਲਈ ਇਹ ਔਰਤਾਂ ਫੈਕਟਰੀ ਦੀ ਬੱਸ 'ਚ ਜਾ ਰਹੀਆਂ ਸਨ।

ਇਹ ਵੀ ਪੜ੍ਹੋ : 7ਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਕੁੜੀ ਨਾਲ Gangrape, ਸਰਕਾਰੀ ਸਕੂਲ 'ਚ ਪੜ੍ਹਦੇ ਨਾਬਾਲਗ ਮੁੰਡਿਆਂ ਨੇ ਕੀਤਾ ਕਾਰਾ

ਜਿਵੇਂ ਹੀ ਇਹ ਬੱਸ ਖੰਨਾ ਜੀ. ਟੀ. ਰੋਡ 'ਤੇ ਗੁਰਦੁਆਰਾ ਕਲਗੀਧਰ ਸਾਹਿਬ ਸਾਹਮਣੇ ਪੁੱਜੀ ਤਾਂ ਪਿੱਛੇ ਤੋਂ ਟਰੱਕ ਨੇ ਟੱਕਰ ਮਾਰੀ। ਟਰੱਕ ਦੀ ਟੱਕਰ ਮਗਰੋਂ ਬੱਸ ਬੇਕਾਬੂ ਹੋ ਗਈ ਸੀ, ਜਿਸ ਨੂੰ ਡਰਾਈਵਰ ਨੇ ਮੁਸ਼ਕਲ ਨਾਲ ਕੰਟਰੋਲ ਕੀਤਾ। ਮੌਕੇ 'ਤੇ ਮੌਜੂਦ ਭੀਮਾ ਸਿੰਘ ਨੇ ਦੱਸਿਆ ਕਿ ਇਹ ਬੱਸ ਲੌਂਗੋਵਾਲ ਧਾਗਾ ਮਿੱਲ ਦੀ ਹੈ, ਜਿਸ 'ਚ ਜ਼ਿਆਦਾਤਰ ਔਰਤਾਂ ਸਨ। ਬੱਸ ਨੂੰ ਪਿੱਛੇ ਤੋਂ ਟਰੱਕ ਨੇ ਟੱਕਰ ਮਾਰੀ। ਇਸ ਨਾਲ ਔਰਤਾਂ ਦੇ ਜ਼ਿਆਦਾ ਸੱਟਾਂ ਵੱਜੀਆਂ।

ਇਹ ਵੀ ਪੜ੍ਹੋ : ਜਲੰਧਰ 'ਚ ਸਵੇਰ ਵੇਲੇ ਵਾਪਰੀ ਘਟਨਾ : ਨਿੱਜੀ ਸਕੂਲ 'ਚ ਪੜ੍ਹਦੇ ਵਿਦਿਆਰਥੀ ਦਾ ਕਾਰਾ ਦੇਖ ਲੋਕ ਹੈਰਾਨ

ਹਾਦਸੇ ਮਗਰੋਂ ਟਰੱਕ ਵਾਲਾ ਫ਼ਰਾਰ ਹੋ ਗਿਆ। ਸਰਕਾਰੀ ਹਸਪਤਾਲ ਵਿਖੇ ਜੇਰੇ ਇਲਾਜ ਅਨੀਤਾ ਨੇ ਕਿਹਾ ਕਿ ਉਹ ਬੱਸ 'ਚ ਬੈਠੀ ਸੀ ਤਾਂ ਪਿੱਛੇ ਤੋਂ ਕਿਸੇ ਵਾਹਨ ਨੇ ਟੱਕਰ ਮਾਰੀ। ਉਨ੍ਹਾਂ ਨੂੰ ਕੁੱਝ ਪਤਾ ਨਹੀਂ ਲੱਗਿਆ। ਰਾਹੁਲ ਨੇ ਕਿਹਾ ਕਿ ਹਾਦਸੇ ਦੌਰਾਨ ਉਨ੍ਹਾਂ ਦੀ ਬੱਸ ਪੁਲ ਦੇ ਉੱਪਰ ਜਾ ਰਹੀ ਸੀ, ਜਿਸ ਨੂੰ ਡਰਾਈਵਰ ਨੇ ਕੰਟਰੋਲ ਕਰ ਲਿਆ। ਜੇਕਰ ਬੱਸ ਪੁਲ ਥੱਲੇ ਡਿੱਗ ਜਾਂਦੀ ਤਾਂ ਬਹੁਤ ਨੁਕਸਾਨ ਹੋ ਜਾਣਾ ਸੀ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News