ਕੀਰਤਪੁਰ ਸਾਹਿਬ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, ਇਕ ਦੀ ਮੌਤ (ਵੀਡੀਓ)

06/22/2019 12:57:52 PM

ਕੀਰਤਪੁਰ ਸਾਹਿਬ (ਰਾਕੇਸ਼) : ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਇਕ ਬੱਸ ਪਲਟ ਗਈ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਕਈ ਜ਼ਖਮੀਂ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਬੱਸ ਨੂੰ ਧੱਕਾ ਮਾਰ ਕੇ ਸਟਾਰਟ ਕੀਤਾ ਗਿਆ ਸੀ ਅਤੇ ਉਤਰਾਈ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਪਲਟ ਗਈ। ਫਿਲਹਾਲ ਸਥਾਨਕ ਲੋਕਾਂ ਵਲੋਂ ਬੱਸ 'ਚ ਫਸੇ ਲੋਕਾਂ ਨੂੰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਜ਼ਖਮੀਆਂ ਨੂੰ ਨੇੜਲੇ ਸਿਵਲ ਹਸਪਤਾਲ ਆਨੰਦਪੁਰ ਸਾਹਿਬ ਭੇਜਿਆ ਗਿਆ ਗਿਆ। ਦੱਸਿਆ ਜਾ ਰਿਹਾ ਕਿ ਬੱਸ 'ਚ ਸਵਾਰ ਸਾਰੇ ਸ਼ਰਧਾਲੂ ਫਰੀਦਕੋਟ ਦੇ ਰਹਿਣ ਵਾਲੇ ਹਨ।


Babita

Content Editor

Related News