ਜਲੰਧਰ ਵੱਲ ਨੂੰ ਆ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ

Tuesday, Oct 15, 2024 - 11:39 AM (IST)

ਲੁਧਿਆਣਾ (ਰਾਮ/ਮੁਕੇਸ਼)- ਸ਼ੇਰਪੁਰ ਕੈਂਸਰ ਹਸਪਤਾਲ ਚੌਕ ਤੋਂ ਸਮਰਾਲਾ ਚੌਕ ਪਾਸੇ ਜਾਂਦੇ ਫਲਾਈਓਵਰ ਉੱਪਰ ਰੋਡ ਵਿਚਾਲੇ ਇੱਟਾਂ ਨਾਲ ਲੋਡ ਖਰਾਬ ਖੜ੍ਹੇ ਟੈਂਪੂ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਕੁ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਵੱਖ ਹੋ ਕੇ ਟੈਂਪੂ ਦੇ ਪਿਛਲੇ ਹਿੱਸੇ ’ਚ ਜਾ ਫਸਿਆ। ਜਾਣਕਾਰੀ ਅਨੁਸਾਰ ਹਾਦਸਾ ਸਵੇਰੇ 5 ਵਜੇ ਦੇ ਕਰੀਬ ਵਾਪਰਿਆ। ਹਾਦਸੇ ਦੌਰਾਨ 1 ਮਹਿਲਾ ਸਵਾਰੀ ਨੇ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਦਿੱਤਾ। ਇਸੇ ਤਰ੍ਹਾਂ ਦਰਜਨ ਭਰ ਤੋਂ ਵੱਧ ਸਵਾਰੀਆਂ ਬੁਰੀ ਤਰ੍ਹਾਂ ਫੱਟੜ ਹੋ ਗਈਆਂ ਦੱਸੀਆਂ ਜਾ ਰਹੀਆਂ ਹਨ। ਬੱਸ ਦੇ ਚਾਲਕ ਤੇ ਕੰਡਕਟਰ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਵਿਆਹ ਮਗਰੋਂ ਕੈਨੇਡਾ ਗਈ ਪਤਨੀ, ਮਗਰੋਂ ਪਤੀ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ

ਹਾਦਸੇ ਮਗਰੋਂ ਹਾਈਵੇ ਉੱਪਰ ਭੱਜਦੌੜ ਮਚ ਗਈ। ਮੌਕੇ ’ਤੇ ਪੁਲਸ ਪਹੁੰਚ ਗਈ, ਜਿਨ੍ਹਾਂ ਰਾਹਗੀਰਾਂ ਦੀ ਮਦਦ ਨਾਲ ਫੱਟੜ ਸਵਾਰੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ। ਇਕ ਔਰਤ ਸਵਾਰੀ ਨੇ ਸਿਵਲ ਹਸਪਤਾਲ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਿਸ ਦੀ ਲਾਸ਼ ਮੋਰਚਰੀ ’ਚ ਰਖਵਾ ਦਿੱਤੀ ਹੈ।

PunjabKesari

ਜਾਣਕਾਰੀ ਮੁਤਾਬਕ ਬੱਸ ਹਰਿਆਣੇ ਤੋਂ ਜਲੰਧਰ ਵੱਲ ਜਾ ਰਹੀ ਸੀ, ਜਦੋਂ ਉਹ ਸ਼ੇਰਪੁਰ ਕੈਂਸਰ ਹਸਪਤਾਲ ਚੌਕ ਤੋਂ ਸਮਰਾਲਾ ਚੌਕ ਵੱਲ ਫਲਾਈਓਵਰ ਤੋਂ ਗੁਜ਼ਰ ਰਹੀ ਸੀ ਤਾਂ ਸੜਕ ਵਿਚਾਲੇ ਖਰਾਬ ਹਾਲਤ ’ਚ ਖੜ੍ਹੇ ਇੱਟਾਂ ਨਾਲ ਲੋਡ ਟੈਂਪੂ ਨਾਲ ਟਕਰਾ ਗਈ। ਟੱਕਰ ਇੰਨੀ ਕੁ ਜ਼ਬਰਦਸਤ ਸੀ ਕਿ ਬੱਸ ਦੇ ਅਗਲੇ ਹਿੱਸੇ ਦੇ ਪਰਖੱਚੇ ਉੱਡ ਗਏ, ਜੋ ਕਿ ਟੈਂਪੂ ਦੇ ਪਿਛਲੇ ਹਿੱਸੇ ’ਚ ਫਸ ਗਏ। ਬੱਸ ਅੰਦਰ ਹਰ ਪਾਸੇ ਖੂਨ ਹੀ ਖੂਨ ਡੁੱਲ੍ਹਿਆ ਹੋਇਆ ਸੀ। ਸਵਾਰੀਆਂ ਦਾ ਸਾਮਾਨ ਸੀਟਾਂ ਉੱਪਰ ਤੇ ਬੱਸ ਦੇ ਬਾਹਰ ਵੀ ਖਿੱਲਰਿਆ ਨਜ਼ਰ ਆਇਆ। ਜਿਹੜੀਆਂ ਸਵਾਰੀਆਂ ਠੀਕ ਸੀ ਉਹ ਦੂਜੀਆਂ ਬੱਸਾਂ ’ਚ ਸਵਾਰ ਹੋ ਕੇ ਆਪਣੇ ਘਰਾਂ ਨੂੰ ਚਲੀਆਂ ਗਈਆਂ।

ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ

ਮੋਤੀ ਨਗਰ ਪੁਲਸ ਥਾਣੇ ਦੇ ਇੰਚਾਰਜ ਵਰਿੰਦਰਪਾਲ ਸਿੰਘ ਉੱਪਲ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁਲਸ ਮੁਲਜ਼ਮ ਭੇਜ ਦਿੱਤੇ ਗਏ ਸਨ, ਜਿਨ੍ਹਾਂ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਲੇ ਬੱਸ ਡਰਾਈਵਰ ਤੇ ਕੰਡਕਟਰ ਬਿਆਨ ਦੇਣ ਦੀ ਹਾਲਤ ’ਚ ਨਹੀਂ ਹੈ, ਉਸ ਦੇ ਬਿਆਨਾਂ ਮਗਰੋਂ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News