ਕੰਮ ''ਤੇ ਜਾਂਦੇ ਨੌਜਵਾਨ ਨਾਲ ਹੋ ਗਈ ਅਣਹੋਣੀ, ਰਸਤੇ ''ਚ ਬੱਸ ਨੇ ਮਾਰ''ਤੀ ਟੱਕਰ, ਹੋਈ ਦਰਦਨਾਕ ਮੌਤ
Sunday, Dec 08, 2024 - 07:59 PM (IST)
ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਦੇ ਬਾਘਾ ਪੁਰਾਣਾ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ, ਜਿਸ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮੋਗਾ ਆ ਰਹੀ ਬੱਸ ਅਤੇ ਇਕ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਸ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਜ਼ਿਕਰਯੋਗ ਹੈ ਕਿ ਬਾਘਾਪੁਰਾਣਾ ਵਿਖੇ ਰੋਜ਼ਾਨਾ ਇਸੇ ਤਰ੍ਹਾਂ ਜਾਮ ਲੱਗਦਾ ਹੈ, ਜਿਸ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਤੇ ਜਾਮ ਵੀ ਲਗਾਇਆ ਗਿਆ। ਇਹ ਸਾਰੀ ਜਾਣਕਾਰੀ ਪੁਲਸ ਅਧਿਕਾਰੀਆਂ ਨੂੰ ਦਿੱਤੀ ਗਈ ਅਤੇ ਉਨ੍ਹਾਂ ਨੇ ਵੀ ਮੰਨਿਆ ਕਿ ਸ਼ਹਿਰ 'ਚ ਟਰੈਫਿਕ ਦੀ ਸਮੱਸਿਆ ਬਹੁਤ ਗੰਭੀਰ ਹੈ। ਹਾਦਸਾਗ੍ਰਸਤ ਬੱਸ ਨੂੰ ਪੁਲਸ ਅਧਿਕਾਰੀਆਂ ਵੱਲੋਂ ਧੱਕਾ ਲਗਾ ਕੇ ਸਾਈਡ 'ਤੇ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦੀ ਨਵੀਂ ਚੁਣੀ ਪੰਚਾਇਤ ਨੇ ਚੁੱਕਿਆ ਨਿਵੇਕਲਾ ਕਦਮ ; ਬਾਕੀ ਪਿੰਡਾਂ ਲਈ ਵੀ ਪੇਸ਼ ਕੀਤੀ ਮਿਸਾਲ
ਜਾਣਕਾਰੀ ਮੁਤਾਬਕ ਇਕ ਨੌਜਵਾਨ ਆਪਣੇ ਪਿੰਡ ਤੋਂ ਲਾਲ ਮਹਿਲ ਫੈਕਟਰੀ, ਬਾਘਾਪੁਰਾਣਾ ਵਿਖੇ ਕੰਮ ਕਰਨ ਲਈ ਜਾ ਰਿਹਾ ਸੀ ਤਾਂ ਐੱਚ.ਡੀ.ਐੱਫ.ਸੀ. ਬੈਂਕ ਮੋਗਾ ਰੋਡ ਬਾਘਾਪੁਰਾਣਾ ਕੋਲ ਸਾਹਮਣੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਜੁਝਾਰ ਬੱਸ ਨੇ ਜ਼ੋਰਦਾਰ ਫੇਟ ਮਾਰ ਦਿੱਤੀ, ਜਿਸ ਨਾਲ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸੜਕ ਸੁਰੱਖਿਆ ਫ਼ੋਰਸ ਅਧਿਕਾਰੀ ਮੌਕੇ 'ਤੇ ਜਾਂਚ ਲਈ ਪਹੁੰਚੇ ਅਤੇ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਗਾਇਕੀ ਦੀ ਆੜ 'ਚ ਇਹ ਮਸ਼ਹੂਰ ਪੰਜਾਬੀ ਸਿੰਗਰ ਕਰ ਰਿਹਾ ਸੀ ਨਸ਼ਾ ਤਸਕਰੀ, ਪੁਲਸ ਨੂੰ ਦੇਖ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e