ਹੁਸ਼ਿਆਰਪੁਰ ''ਚ ਬੱਸ ਦੀ ਟਰੱਕ ਨਾਲ ਹੋਈ ਟੱਕਰ, 13 ਸਵਾਰੀਆਂ ਜ਼ਖਮੀ

Monday, Sep 16, 2024 - 03:46 AM (IST)

ਹੁਸ਼ਿਆਰਪੁਰ ''ਚ ਬੱਸ ਦੀ ਟਰੱਕ ਨਾਲ ਹੋਈ ਟੱਕਰ, 13 ਸਵਾਰੀਆਂ ਜ਼ਖਮੀ

ਹੁਸ਼ਿਆਰਪੁਰ — ਪੰਜਾਬ ਦੇ ਹੁਸ਼ਿਆਰਪੁਰ 'ਚ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਆਇਮਾ ਮਾਂਗਟ ਨੇੜੇ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ, ਜਿਸ ਕਾਰਨ 13 ਸਵਾਰੀਆਂ ਜ਼ਖਮੀ ਹੋ ਗਈਆਂ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਨੂੰ ਹੋਇਆ। ਹਾਦਸੇ ਸਮੇਂ ਬੱਸ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ। ਪੁਲਸ ਅਨੁਸਾਰ ਜ਼ਖ਼ਮੀਆਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਬੱਸ ਚਾਲਕ ਸਮੇਤ ਦੋ ਵਿਅਕਤੀ ਗੰਭੀਰ ਜ਼ਖ਼ਮੀ ਹਨ।


author

Inder Prajapati

Content Editor

Related News