ਆਪਣੀ ਹੀ ਬੱਸ ਹੇਠਾਂ ਆਉਣ ਨਾਲ ਕੰਡਕਟਰ ਦੀ ਦਰਦਨਾਕ ਮੌਤ! 2 ਸਾਲਾ ਧੀ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

Thursday, Jul 25, 2024 - 11:26 AM (IST)

ਆਪਣੀ ਹੀ ਬੱਸ ਹੇਠਾਂ ਆਉਣ ਨਾਲ ਕੰਡਕਟਰ ਦੀ ਦਰਦਨਾਕ ਮੌਤ! 2 ਸਾਲਾ ਧੀ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਸਮਰਾਲਾ (ਬੰਗੜ/ਗਰਗ): ਖੰਨਾ ਰੋਡ ’ਤੇ ਪੈਂਦੇ ਪਿੰਡ ਉਟਾਲਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਆਪਣੀ ਹੀ ਬੱਸ ਹੇਠ ਆ ਕੇ ਇਕ ਕੰਡਕਟਰ ਵੱਲੋਂ ਦਮ ਤੋੜ ਦੇਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਕੰਡਕਟਰ ਬੱਸ ਨੂੰ ਪਿਛਾਂਹ ਕਰਵਾ ਰਿਹਾ ਸੀ। 

ਇਹ ਖ਼ਬਰ ਵੀ ਪੜ੍ਹੋ - ...ਜਦੋਂ CM ਮਾਨ ਨੇ ਲੋਕਾਂ ਸਾਹਮਣੇ ਸਪੈਸ਼ਲ ਚੀਫ ਸੈਕਟਰੀ ਨੂੰ ਲਾ ਲਿਆ ਫ਼ੋਨ

ਮਿਲੀ ਜਾਣਕਾਰੀ ਅਨੁਸਾਰ ਹਾਦਸਾ ਸਵੇਰੇ ਕਰੀਬ ਸਵਾ ਨੌ ਵਜੇ ਉਸ ਵਾਪਰਿਆ ਜਦੋਂ ਇਕ ਨਿੱਜੀ ਕੰਪਨੀ ਦੀ ਬੱਸ ਜਿਸ ਨੂੰ ਗੁਰਪ੍ਰੀਤ ਸਿੰਘ ਨਾਮ ਦਾ ਡਰਾਇਵਰ ਚਲਾ ਰਿਹਾ ਸੀ ਤੇ ਰਣਜੀਤ ਸਿੰਘ ਬਤੌਰ ਕੰਡਕਟਰ ਆਪਣੀ ਡਿਊਟੀ ਨਿਭਾਅ ਰਿਹਾ ਸੀ। ਪਿੰਡ ਉਟਾਲਾਂ ਨੇੜੇ ਸੜਕ ’ਤੇ ਜਾਮ ਲੱਗਿਆ ਹੋਣ ਕਾਰਨ ਬੱਸ ਨੂੰ ਪਿਛਾਂਹ ਕਰਵਾਉਣ ਲਈ ਉਤਰੇ ਕੰਡਕਟਰ ਰਣਜੀਤ ਸਿੰਘ ਨੂੰ ਬੱਸ ਨੇ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਕੁੜੀਆਂ ਲਈ ਜਾਰੀ ਕੀਤੇ ਪੈਸੇ, ਬੈਂਕ ਖਾਤਿਆਂ 'ਚ ਆਵੇਗੀ ਇੰਨੀ ਰਕਮ

ਪੁਲਸ ਵੱਲੋਂ ਮ੍ਰਿਤਕ ਦੇ ਭਰਾ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬੱਸ ਦੇ ਡਰਾਈਵਰ ਖ਼ਿਲਾਫ਼ ਅਣਗਹਿਲੀ ਅਤੇ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਆਪਣੇ ਪਿਛੇ ਦੋ ਸਾਲ ਦੀ ਧੀ ਤੇ ਪਤਨੀ ਨੂੰ ਛੱਡ ਗਿਆ ਹੈ। ਪੁਲਸ ਨੇ ਲਾਸ਼ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News