ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ
Thursday, Dec 21, 2023 - 04:01 PM (IST)
ਕਰਤਾਰਪੁਰ/ਜਲੰਧਰ - ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਪੰਜਾਬ ਸਰਕਾਰ ਵਲੋਂ ਰਵਾਨਾ ਕੀਤੀ ਗਈ ਇਸ ਬੱਸ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਯਾਤਰਾ ਦੌਰਾਨ ਸ਼ਰਧਾਲੂਆਂ ਲਈ ਮੁਫ਼ਤ ਖਾਣੇ ਅਤੇ ਰਿਹਾਇਸ਼ ’ਤੇ ਆਉਣ ਵਾਲਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਗਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਸ੍ਰੀ ਵਰਿੰਦਾਵਨ ਧਾਮ, ਮਾਤਾ ਵੈਸ਼ਨੂੰ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਵਾਰਾਣਸੀ, ਸ੍ਰੀ ਖਾਟੂ ਸ਼ਿਆਮ ਜੀ, ਸ੍ਰੀ ਸਲਾਸਰ ਧਾਮ ਅਤੇ ਖ਼ਵਾਜਾ ਅਜਮੇਰ ਸ਼ਰੀਫ ਦਰਗਾਹ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਗਾਇਕ ਗੁਰਦਾਸ ਮਾਨ ਦੀ ਪੋਤੇ ਨਾਲ ਪਹਿਲੀ ਝਲਕ ਵਾਇਰਲ! ਵੇਖ ਫੈਨਜ਼ ਬੋਲੇ- ਗੁਰਿਕ ਦਾ ਪੁੱਤ....
ਇਸ ਬੱਸ ਰਾਹੀਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਹਰ ਵਰਗ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਉਹ ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਬਿਨ੍ਹਾਂ ਕਿਸੇ ਖ਼ਰਚ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਸ ਸਕੀਮ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਇਸ ਸਕੀਮ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਇਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਇਕ ਸ਼ਰਧਾਲੂ ਵਲੋਂ ਸੂਬਾ ਸਰਕਾਰ ਵਲੋਂ ਉਨ੍ਹਾਂ ਦੀ ਧਾਰਮਿਕ ਯਾਤਰਾ ਨੂੰ ਅਰਾਮਦਾਇਕ ਬਣਾਉਣ ਲਈ ਕੀਤੇ ਗਏ ਸੁਚਾਰੂ ਪ੍ਰਬੰਧਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8