ਪੰਜਾਬ ''ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ ''ਤੇ ਪਈਆਂ ਚੀਕਾਂ, ਦੇਖੋ ਮੌਕੇ ਦੀ ਵੀਡੀਓ

Sunday, Jun 21, 2026 - 07:26 PM (IST)

ਪੰਜਾਬ ''ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ ''ਤੇ ਪਈਆਂ ਚੀਕਾਂ, ਦੇਖੋ ਮੌਕੇ ਦੀ ਵੀਡੀਓ

ਖੰਨਾ (ਵਿਪਨ) : ਇੱਥੇ ਖੰਨਾ ਨੇੜੇ ਲੁਧਿਆਣਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਐਤਵਾਰ ਨੂੰ ਇਕ ਏ. ਸੀ. ਸਲੀਪਰ ਬੱਸ ਅੱਗ ਦਾ ਗੋਲਾ ਬਣ ਗਈ। ਬੱਸ 'ਚ ਅਚਾਨਕ ਅੱਗ ਲੱਗ ਗਈ ਅਤੇ ਇਸ 'ਚ ਸਵਾਰ 80-100 ਸਵਾਰੀਆਂ 'ਚ ਹੜਕੰਪ ਮਚ ਗਿਆ। ਸਵਾਰੀਆਂ ਨੇ ਕਿਸੇ ਤਰ੍ਹਾਂ ਸ਼ੀਸ਼ੇ ਤੋੜ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਆਪਣੀ ਜਾਨ ਬਚਾਈ। ਦੇਖਦੇ ਹੀ ਦੇਖਦੇ ਬੱਸ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ। ਜਾਣਕਾਰੀ ਮੁਤਾਬਕ ਏ. ਸੀ. ਸਲੀਪਰ ਬੱਸ ਲੁਧਿਆਣਾ ਦੇ ਪ੍ਰਤਾਪ ਚੌਂਕ ਤੋਂ ਉੱਤਰ ਪ੍ਰਦੇਸ਼ ਦੇ ਗੌਂਡਾ ਜ਼ਿਲ੍ਹੇ 'ਚ ਜਾ ਰਹੀ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ ਵਾਸੀ ਹੋ ਜਾਣ ALERT

ਖੰਨਾ ਨੇੜੇ ਬੀਜਾ ਪਿੰਡ ਕੋਲ ਪੁੱਜਦੇ ਹੀ ਬੱਸ 'ਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਬੱਸ 'ਚ ਸਵਾਰ ਸਵਾਰੀਆਂ 'ਚ ਚੀਕ-ਚਿਹਾੜਾ ਪੈ ਗਿਆ। ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਤਰ੍ਹਾਂ ਬੱਸ ਨੂੰ ਆਪਣੀ ਲਪੇਟ 'ਚ ਲੈ ਲਿਆ। ਸਵਾਰੀਆਂ ਦੇ ਰੌਲਾ ਪਾਉਣ 'ਤੇ ਕਰੀਬ ਇਕ ਕਿਲੋਮੀਟਰ ਬਾਅਦ ਬੱਸ ਨੂੰ ਰੋਕਿਆ ਗਿਆ। ਬੱਸ ਰੁਕਦੇ ਹੀ ਸਵਾਰੀਆਂ ਨੂੰ ਆਪਣੇ ਹਾਲ 'ਤੇ ਛੱਡ ਕੇ ਡਰਾਈਵਰ ਅਤੇ ਕਲੀਨਰ ਮੌਕੇ ਤੋਂ ਫ਼ਰਾਰ ਹੋ ਗਏ। ਸਵਾਰੀਆਂ ਨੇ ਬੜੀ ਮੁਸ਼ਕਲ ਬੱਸ ਦੇ ਸ਼ੀਸ਼ੇ ਤੋੜ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਆਪਣੀ ਜਾਨ ਬਚਾਈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ

ਹਾਦਸੇ 'ਚ ਸਵਾਰੀਆਂ ਦੀ ਜਾਨ ਤਾਂ ਬਚ ਗਈ ਪਰ ਸਾਰੀਆਂ ਸਵਾਰੀਆਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਖੰਨਾ ਦੀ ਐੱਸ. ਡੀ. ਐੱਮ. ਸਵਾਤੀ ਤਿਵਾਣਾ ਨੇ ਵੀ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਬੱਸ 'ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ, ਹਾਲਾਂਕਿ ਇਕ ਸਵਾਰੀ ਨੂੰ ਸੱਟ ਲੱਗੀ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News