ਅੰਮ੍ਰਿਤਸਰ: ਪੈਟਰੋਲ ਪੰਪ ਤੋਂ ਨਿਕਲਦੇ ਟਰੱਕ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ

Tuesday, Feb 24, 2026 - 01:30 PM (IST)

ਅੰਮ੍ਰਿਤਸਰ: ਪੈਟਰੋਲ ਪੰਪ ਤੋਂ ਨਿਕਲਦੇ ਟਰੱਕ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ–ਬਟਾਲਾ ਰੋਡ ’ਤੇ ਘਸੀਟਪੁਰਾ ਦੇ ਨਜ਼ਦੀਕ  ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਬੱਸ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੁਝ ਸਮੇਂ ਲਈ ਸੜਕ ’ਤੇ ਆਵਾਜਾਈ ਠੱਪ ਹੋ ਗਈ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਬੱਸ ਬਟਾਲਾ ਵੱਲ ਜਾ ਰਹੀ ਸੀ, ਜਦਕਿ ਟਰੱਕ ਇੱਕ ਪੈਟਰੋਲ ਪੰਪ ਤੋਂ ਤੇਲ ਭਰਵਾ ਕੇ ਨਿਕਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਟਰੱਕ ਅਚਾਨਕ ਯੂ-ਟਰਨ ਜਾਂ ਮੋੜ ਲੈਣ ਲੱਗਾ, ਜਿਸ ਕਾਰਨ ਬੱਸ ਆਉਟ ਆਫ਼ ਕੰਟਰੋਲ ਹੋ ਕੇ ਟਰੱਕ ਨਾਲ ਜਾ ਵੱਜੀ। ਟੱਕਰ ਦੇ ਸਮੇਂ ਬੱਸ ਵਿੱਚ ਕਈ ਸਵਾਰੀਆਂ ਮੌਜੂਦ ਸਨ, ਜੋ ਕਿ ਗਨੀਮਤ ਰਹੀ ਕਿ ਬਾਲ-ਬਾਲ ਬਚ ਗਈਆਂ।

ਇਹ ਵੀ ਪੜ੍ਹੋ- ਅਮਰੀਕਾ ਦੇ ਗੁਰਦੁਆਰਾ ਸਾਹਿਬ 'ਚ ਸੇਵਾ ਨਿਭਾ ਰਹੇ ਪੰਜਾਬੀ ਵਿਅਕਤੀ ਦਾ ਕਤਲ, ਝੀਲ 'ਚੋਂ ਮਿਲੀ ਲਾਸ਼

ਹਾਦਸੇ ਵਿੱਚ ਬੱਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ ’ਤੇ ਮੌਜੂਦ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਡਰਾਈਵਰ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ, ਜਿੱਥੇ ਉਹ ਜੇਰੇ ਇਲਾਜ ਹੈ। ਸਵਾਰੀਆਂ ਵਿੱਚੋਂ ਕਿਸੇ ਨੂੰ ਵੱਡੀ ਚੋਟ ਆਉਣ ਦੀ ਸੂਚਨਾ ਨਹੀਂ ਮਿਲੀ, ਪਰ ਕਈ ਯਾਤਰੀਆਂ ਨੂੰ ਹਲਕੀਆਂ ਸੱਟਾਂ ਅਤੇ ਸਦਮੇ ਦੀ ਹਾਲਤ ਵਿੱਚ ਦੇਖਿਆ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਤੇਜ਼ ਰਫ਼ਤਾਰ, ਗਲਤ ਮੋੜ ਅਤੇ ਟ੍ਰੈਫਿਕ ਦਬਾਅ ਹਾਦਸੇ ਦੇ ਮੁੱਖ ਕਾਰਨ ਨਜ਼ਰ ਆ ਰਹੇ ਹਨ। ਹਾਦਸੇ ਤੋਂ ਬਾਅਦ ਟਰੱਕ ਨੂੰ ਸਾਈਡ ’ਤੇ ਕਰਵਾ ਕੇ ਟ੍ਰੈਫਿਕ ਨੂੰ ਹੌਲੀ-ਹੌਲੀ ਚਾਲੂ ਕਰਵਾਇਆ ਗਿਆ।

ਇਹ ਵੀ ਪੜ੍ਹੋ- 'ਤੁਸੀਂ 2 ਮਾਰੇ ਅਸੀਂ 10 ਨੂੰ...', ਪੁਲਸ ਮੁਲਾਜ਼ਮਾਂ ਦੇ ਕਤਲ ਪਿੱਛੋਂ ਲਾਰੈਂਸ ਦੀ ਸਿੱਧੀ ਧਮਕੀ

ਇਲਾਕੇ ਦੇ ਲੋਕਾਂ ਨੇ ਹਾਈਵੇ ’ਤੇ ਪੈਟਰੋਲ ਪੰਪਾਂ ਦੇ ਗਲਤ ਕੱਟ, ਅਚਾਨਕ ਯੂ-ਟਰਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਰੋਸ ਜ਼ਾਹਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਪ੍ਰਸ਼ਾਸਨ ਵੱਲੋਂ ਢੁੱਕਵੇਂ ਕਦਮ ਚੁੱਕੇ ਜਾਣ, ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਪੁਲਸ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ ਜਾਰੀ ਕਰ'ਤੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News