ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ
Monday, Oct 05, 2026 - 04:43 PM (IST)
ਬੰਗਾ (ਵੈੱਬ ਡੈਸਕ, ਅਰੋੜਾ, ਤ੍ਰਿਪਾਠੀ) : ਇੱਥੇ ਬੰਗਾ-ਫਗਵਾੜਾ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਮਜਾਰੀ ਵਿਖੇ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਕੇ. ਟੀ. ਸੀ. ਦੀ ਬੱਸ ਅਚਾਨਕ ਪਲਟ ਗਈ। ਇਸ ਭਿਆਨਕ ਹਾਦਸੇ ਦੌਰਾਨ ਕੰਡਕਟਰ ਸਣੇ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 21 ਮਾਮੂਲੀ ਅਤੇ 3 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਮੁਤਾਬਕ ਅੱਜ ਤੜਕੇ 4.30 ਵਜੇ ਦੇ ਕਰੀਬ ਕੇ. ਟੀ. ਸੀ. ਕੰਪਨੀ ਦੀ ਬੱਸ ਮਨਾਲੀ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਸੀ, ਜੋ ਸਵਾਰੀਆਂ ਨਾਲ ਪੂਰੀ ਤਰ੍ਹਾਂ ਭਰੀ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
ਜਿਵੇਂ ਹੀ ਬੱਸ ਬੰਗਾ ਫਲਾਈਓਵਰ ਨੂੰ ਪਾਰ ਕਰਕੇ ਪਿੰਡ ਮਜਾਰੀ ਨਜ਼ਦੀਕ ਪਹੁੰਚੀ ਤਾਂ ਪੁਲ ਤੋਂ ਉਤਰਦੇ ਸਮੇਂ ਬੱਸ ਹੇਠਾਂ ਡਿੱਗ ਪਈ ਅਤੇ ਪਲਟ ਗਈ। ਇਸ ਹਾਦਸੇ ਦੌਰਾਨ ਬੱਸ ਕੰਡਕਟਰ ਖੇਮ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ ਜਸ਼ੀਨਾ ਜੋਸਫ ਅਤੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਬੱਸ 'ਚ ਸਵਾਰ ਹੋਰ ਸਵਾਰੀਆਂ ਵਿੱਚੋਂ 21 ਮਾਮੂਲੀ ਅਤੇ ਤਿੰਨ ਗੰਭੀਰ ਜ਼ਖਮੀ ਹੋਈਆਂ, ਜਿਨ੍ਹਾਂ ਨੂੰ ਬੰਗਾ ਦੇ ਸਿਵਲ ਹਸਪਤਾਲ ਅਤੇ ਨਜ਼ਦੀਕੀ ਪੈਂਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ
ਗੰਭੀਰ ਜ਼ਖਮੀਆਂ ਵਿੱਚੋਂ ਜਤਿਨ ਅਤੇ ਸੰਜੇ ਨਾਮੀ ਵਿਅਕਤੀਆ ਨੂੰ ਡੀ. ਐੱਮ. ਸੀ. ਲੁਧਿਆਣਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ, ਜਦੋਂ ਕਿ ਗੰਭੀਰ ਰੂਪ 'ਚ ਜ਼ਖਮੀ ਹੋਇਆ ਵਿਸ਼ਾਲ ਤੁੱਲੀ ਨਿਵਾਸੀ ਅੰਮ੍ਰਿਤਸਰ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜ਼ੇਰੇ ਇਲਾਜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
