ਸੰਘਣੀ ਧੁੰਦ ਬਣੀ ਮੌਤ ਦੀ ਵਜ੍ਹਾ, ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਮੌਤ

Sunday, Jan 18, 2026 - 04:12 PM (IST)

ਸੰਘਣੀ ਧੁੰਦ ਬਣੀ ਮੌਤ ਦੀ ਵਜ੍ਹਾ, ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਮੌਤ

ਬਰਨਾਲਾ (ਪੁਨੀਤ)- ਸੜਕਾਂ ‘ਤੇ ਸੰਘਣੀ ਧੁੰਦ ਕਾਰਨ ਹਾਦਸਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਬਰਨਾਲਾ–ਬਾਜਾਖਾਨਾ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪ੍ਰਾਈਵੇਟ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਅੱਗੇ ਜਾ ਰਹੀ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋਵੇਂ ਨੌਜਵਾਨ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਵਿੱਚ ਮੋਟਰਸਾਈਕਲ ਚਲਾ ਰਹੇ 31 ਸਾਲਾ ਪਰਵਾਸੀ ਮਜ਼ਦੂਰ ਕਪਿਲ ਯਾਦਵ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪੈਰ ਟੁੱਟ ਗਿਆ ਹੈ ਅਤੇ ਉਸਦਾ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ-ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ

ਮ੍ਰਿਤਕ ਕਪਿਲ ਯਾਦਵ ਦੇ ਭਤੀਜੇ ਸੌਰਵ ਯਾਦਵ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰੀ। ਇਸ ਹਾਦਸੇ ਵਿੱਚ ਕਪਿਲ ਯਾਦਵ, ਪੁੱਤਰ ਦੇਵ ਨਾਰਾਇਣ ਯਾਦਵ, ਵਾਸੀ ਕੋਸਕਾਪੁਰ, ਜ਼ਿਲ੍ਹਾ ਅਰਰੀਆ (ਬਿਹਾਰ) ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਗੁਰਦਾਸਪੁਰ ਹਾਦਸੇ ਮਗਰੋਂ ਸਕੂਲਾਂ ਦਾ ਸਮਾਂ ਬਦਲਣ ਦੀ ਉੱਠੀ ਮੰਗ

ਦੱਸਿਆ ਜਾ ਰਿਹਾ ਹੈ ਕਿ ਕਪਿਲ ਯਾਦਵ ਪਿਛਲੇ ਕਈ ਸਾਲਾਂ ਤੋਂ ਬਿਹਾਰ ਤੋਂ ਪੰਜਾਬ ਆ ਕੇ ਮਿਹਨਤ-ਮਜ਼ਦੂਰੀ ਕਰਦਾ ਸੀ ਅਤੇ ਆਪਣੇ ਤਿੰਨ  ਬੱਚਿਆਂ ਤੇ ਮਾਪਿਆਂ ਦੀ ਪਰਵਰਿਸ਼ ਕਰ ਰਿਹਾ ਸੀ। ਹਾਦਸੇ ਨੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਾ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, 3 ਅਤੇ 6 ਸਾਲ ਦੇ ਦੋ ਪੁੱਤਰ, 8 ਸਾਲ ਦੀ ਧੀ ਅਤੇ ਰੋਂਦੇ-ਵਿਲਕਦੇ ਮਾਪਿਆਂ ਨੂੰ ਛੱਡ ਗਿਆ ਹੈ। ਪਰਿਵਾਰ ਅਤੇ ਸਥਾਨਕ ਲੋਕਾਂ ਨੇ ਦੋਸ਼ੀ ਬੱਸ ਡਰਾਈਵਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ

ਉੱਧਰ, ਬਰਨਾਲਾ ਪੁਲਿਸ ਚੌਕੀ ਇੰਚਾਰਜ ਨੇ ਦੱਸਿਆ ਕਿ ਹਾਦਸਾਗ੍ਰਸਤ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੀ ਤਹਿਰੀਰ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸਦੀ ਤਲਾਸ਼ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News