ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਬੱਸ ਨੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ

Thursday, Sep 19, 2024 - 06:27 PM (IST)

ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਬੱਸ ਨੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਘੁਮਾਣ (ਬੇਰੀ, ਸਰਬਜੀਤ)-ਕਸਬਾ ਘੁਮਾਣ ਨੇੜੇ ਪਿੰਡ ਪੰਡੋਰੀ ਦੇ ਮੋੜ ’ਤੇ ਤੇਜ਼ ਰਫਤਾਰ ਬੱਸ ਦੀ ਸਾਇਡ ਵੱਜਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਬਟਾਲਾ ਤੋਂ ਘੁਮਾਣ ਵੱਲ ਜਾ ਰਹੀ ਸੀ ਕਿ ਜਦੋਂ ਇਹ ਪਿੰਡ ਪੰਡੋਰੀ ਦੇ ਮੋੜ ’ਤੇ ਪਹੁੰਚੀ ਤਾਂ ਅਚਾਨਕ ਬੱਸ ਚਾਲਕ ਵੱਲੋਂ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ ਸਾਇਡ ਮਾਰ ਦਿੱਤੀ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਸੜਕ ’ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਜ਼ਖਮੀ ਮਲੂਕ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਘੁਮਾਣ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਸਾਰੀ ਘਟਨਾ ਪਿੰਡ ਦੇ ਮੋੜ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਦੂਜੇ ਪਾਸੇ ਥਾਣਾ ਘੁਮਾਣ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲੈਣ ਉਪਰੰਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News