ਕਾਰ ਨੂੰ ਓਵਰਟੇਕ ਕਰਨ ਦੇ ਚੱਕਰ ''ਚ ਯਾਤਰੀਆਂ ਨਾਲ ਭਰੀ ਬੱਸ ਪਲਟੀ
Sunday, Aug 13, 2017 - 12:18 PM (IST)
ਲੁਧਿਆਣਾ— ਜਗਰਾਓਂ ਦੇ ਪਿੰਡ ਭਿੰਡਰ ਕਲਾਂ ਤੋਂ ਮੋਗਾ ਵੱਲ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਇਕ ਕਾਰ ਨੂੰ ਓਵਰਟੇਕ ਕਰਨ ਦੇ ਚੱਕਰ ਵਿਚ ਬੇਕਾਬੂ ਹੋ ਕੇ ਪਲਟ ਗਈ। ਜਿਸ ਕਾਰਨ ਬੱਸ ਵਿਚ ਸਵਾਰ ਕਈ ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਵੀਡੀਓ ਉੱਥੇ ਮੌਜੂਦ ਇਕ ਰਾਹਗੀਰ ਨੇ ਆਪਣੇ ਮੋਬਾਈਲ ਵਿਚ ਕੈਦ ਕਰ ਲਈ। ਘਟਨਾ ਵਾਲੇ ਸਥਾਨ 'ਤੇ ਮੌਜੂਦ ਲੋਕਾਂ ਨੇ ਪਹਿਲਾਂ ਬੱਸ ਨੂੰ ਸਿੱਧਾ ਕੀਤਾ ਅਤੇ ਫਿਰ ਬੱਸ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਓਵਰਟੇਕ ਕਰਨ ਦੇ ਚੱਕਰ ਵਿਚ ਬੱਸ ਬੇਕਾਬੂ ਹੋਈ ਸੀ। ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਰ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਨੇ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
