ਮੋਹਾਲੀ ''ਚ ਸ਼ੁਰੂ ਹੋਈ ''ਬੱਸਾਂ'' ਦੀ ਆਵਾਜਾਈ, ਨਹੀਂ ਚੱਲ ਸਕੀ ''ਪੰਜਾਬ ਰੋਡਵੇਜ਼''

Wednesday, May 20, 2020 - 09:34 AM (IST)

ਮੋਹਾਲੀ (ਰਾਣਾ) : ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਬੀਤੇ ਸਮੇਂ ਤੋਂ ਬੰਦ ਹੋਈ ਬੱਸਾਂ ਦੀ ਆਵਾਜਾਈ ਨੂੰ ਪੰਜਾਬ ਸਰਕਾਰ ਵੱਲੋਂ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਬੁੱਧਵਾਰ ਨੂੰ ਸੂਬੇ ਦੀਆਂ ਸੜਕਾਂ 'ਤੇ ਬੱਸਾਂ ਦੌੜਨੀਆਂ ਸ਼ੁਰੂ ਹੋ ਗਈਆਂ। ਇਸ ਫੈਸਲੇ ਦੇ ਮੁਤਾਬਕ ਮੋਹਾਲੀ ਦੇ ਫੇਜ਼-8 ਸਥਿਤ ਪੁਰਾਣੇ ਬੱਸ ਅੱਡੇ ਤੋਂ ਵੀ ਬੁੱਧਵਾਰ ਸਵੇਰ ਨੂੰ ਬੱਸਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ, ਹਾਲਾਂਕਿ ਬੱਸਾਂ ਚੱਲਣ ਦੇ ਪਹਿਲੇ ਦਿਨ ਨਾ-ਮਾਤਰ ਸਵਾਰੀਆਂ ਹੀ ਦਿਖਾਈ ਦਿੱਤੀਆਂ।
ਨਹੀਂ ਚੱਲ ਸਕੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ
ਪੰਜਾਬ ਸਰਕਾਰ ਦੇ ਫੈਸਲੇ ਮੁਤਾਬਕ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਚੰਡੀਗੜ੍ਹ ਤੋਂ ਆਵਾਜਾਈ ਸ਼ੁਰੂ ਨਹੀਂ ਹੋ ਸਕੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਮੋਹਾਲੀ, ਜਗਦੀਪ ਸਹਿਗਲ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ਕਾਰਨ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਆਵਾਜਾਈ ਅੱਜ ਸ਼ੁਰੂ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ, ਮੋਹਾਲੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ 'ਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ ਅਤੇ ਇਸ ਮੀਟਿੰਗ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਆਵਾਜਾਈ ਕਦੋਂ ਤੱਕ ਸ਼ੁਰੂ ਹੋ ਸਕੇਗੀ।
 


Babita

Content Editor

Related News