ਬੱਸ ਸਟੈਂਡ ’ਤੇ ਕੰਡਮ ਹਾਲਤ ’ਚ ਖੜ੍ਹੀ ਬੱਸ ’ਚੋਂ ਬਰਾਮਦ ਹੋਈ ਜਨਾਨੀ ਦੀ ਲਾਸ਼

05/04/2021 2:23:37 PM

ਗੁਰਦਾਸਪੁਰ (ਗੁਰਪ੍ਰੀਤ) - ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ’ਚ ਬੱਸ ਸਟੈਂਡ ’ਤੇ ਕੰਡਮ ਹਾਲਤ ਵਿੱਚ ਖੜ੍ਹੀ ਬੱਸ ਵਿੱਚੋਂ ਅਣਪਛਾਤੀ ਜਨਾਨੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਲਾਸ਼ ਮਿਲਣ ਦੀ ਸੂਚਨਾ ਮਿਲਣ ’ਤੇ ਪੁੱਜੀ ਕਲਾਨੌਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।  

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਕਲਾਨੌਰ ਬੱਸ ਅੱਡੇ ’ਤੇ ਇਕ ਬੱਸ ਵਿੱਚ ਜਨਾਨੀ ਦੀ ਲਾਸ਼ ਮਿਲੀ ਹੈ। ਮੌਕੇ ’ਤੇ ਪੁੱਜ ਕੇ ਉਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਤੇ ਕਲਾਨੌਰ ਦੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ। ਲੋਕਾਂ ਨੇ ਦੱਸਿਆ ਕਿ ਇਹ ਜਨਾਨੀ ਪਿਛਲੇ ਕਾਫ਼ੀ ਸਮੇਂ ਤੋ ਇੱਥੇ ਭੀਖ ਮੰਗਦੀ ਸੀ।

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

ਰਾਤ ਨੂੰ ਸੌਣ ਵੇਲੇ ਇਹ ਜਨਾਨੀ ਬੱਸ ’ਚ ਹੀ ਆ ਕੇ ਸੌ ਜਾਂਦੀ ਸੀ। ਬੀਤੀ ਰਾਤ ਇਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਫਿਲਹਾਲ ਜਨਾਨੀ ਦੀ ਮੌਤ ਦੇ ਕਾਰਨਾ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ। ਇਸੇ ਲਈ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ


rajwinder kaur

Content Editor

Related News