ਪੁਰਾਣੇ ਬੱਸ ਸਟੈਂਡ ਨੇੜਿਓਂ ਮਿਲੀ ਬਜ਼ੁਰਗ ਦੀ ਲਾਸ਼
Thursday, Mar 06, 2025 - 06:22 PM (IST)

ਰਾਜਪੁਰਾ (ਹਰਵਿੰਦਰ) : ਥਾਣਾ ਸਿਟੀ ਪੁਲਸ ਨੂੰ ਗਸ਼ਤ ਦੌਰਾਨ ਪੁਰਾਣੇ ਬੱਸ ਸਟੈਂਡ ਨੇੜਿਓਂ ਇਕ 70 ਸਾਲਾ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਹੋਈ ਹੈ ਜਿਸ ਨੂੰ ਪਛਾਣ ਲਈ ਸਿਵਲ ਹਸਪਤਾਲ ਰਾਜਪੁਰਾ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ। ਥਾਣਾ ਸਿਟੀ ਪੁਲਸ ਵਿਖੇ ਤਾਇਨਾਤ ਹੌਲਦਾਰ ਭਜਨ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਕਰ ਰਹੇ ਸਨ ਤਾਂ ਪੁਰਾਣੇ ਬੱਸ ਸਟੈਂਡ ਨੇੜੇ ਸੜਕ ਕਿਨਾਰੇ ਇਕ ਵਿਅਕਤੀ ਮ੍ਰਿਤਕ ਹਾਲਤ ਵਿਚ ਪਿਆ ਮਿਲਿਆ।
ਇਸ ਮ੍ਰਿਤਕ ਵਿਅਕਤੀ ਤੋਂ ਕਿਸੇ ਵੀ ਤਰ੍ਹਾਂ ਦਾ ਦਸਤਾਵੇਜ਼ ਨਹੀਂ ਮਿਲਿਆ ਜਿਸ ਤੋਂ ਉਸਦੀ ਪਛਾਣ ਹੋ ਸਕੇ। ਮ੍ਰਿਤਕ ਵਿਅਕਤੀ ਦੀ ਉਮਰ 70 ਸਾਲ ਜਾਪਦੀ ਹੈ, ਉਸ ਨੇ ਦਾੜੀ ਮੁੱਛ ਕੱਟੀ ਹੋਈ ਹੈ ਅਤੇ ਉਸਨੇ ਭਗਵੇ ਕੱਪੜੇ ਪਾਏ ਹੋਏ ਹਨ ਅਤੇ ਦੇਖਣ ਤੋਂ ਭਿਖਾਰੀ ਲੱਗਦਾ ਹੈ। ਸਿਟੀ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਰਾਜਪੁਰਾ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰਖਵਾ ਦਿੱਤਾ ਹੈ।