ਪੁਲਸ ਛਾਉਣੀ ''ਚ ਬਦਲਿਆ ਫਰੀਦਕੋਟ ਦਾ ਬੱਸ ਸਟੈਂਡ, ਵੱਡੀ ਗਿਣਤੀ ਪੁਲਸ ਨੇ ਸਾਂਭਿਆ ਮੋਰਚਾ
Monday, Apr 07, 2025 - 01:52 PM (IST)

ਫਰੀਦਕੋਟ (ਜਗਤਾਰ) : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤੇਜ਼ੀ ਨਾਲ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਤਹਿਤ ਲਗਾਤਾਰ ਨਸ਼ਿਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਭਰ 'ਚ ਬਸ ਅੱਡਿਆਂ 'ਤੇ ਸ਼ੱਕੀ ਅਨਸਰਾਂ ਖ਼ਿਲਾਫ ਸਰਚ ਅਭਿਆਨ ਸ਼ੁਰੂ ਕੀਤੇ ਗਏ ਹਨ। ਅੱਜ ਫਰੀਦਕੋਟ ਦੀਆਂ ਤਿੰਨੇ ਸਬ-ਡਿਵੀਜ਼ਨਾਂ ਜੈਤੋ, ਕੋਟਕਪੂਰਾ ਅਤੇ ਫਰੀਦਕੋਟ 'ਚ ਵੀ ਬੱਸ ਅੱਡਿਆਂ 'ਤੇ ਚੈਕਿੰਗ ਕੀਤੀ ਗਈ। ਫਰੀਦਕੋਟ ਦੇ ਬਸ ਸਟੈਂਡ 'ਤੇ ਡੀ. ਐੱਸ. ਪੀ. ਰਾਜ ਕੁਮਾਰ ਦੀ ਅਗਵਾਈ 'ਚ ਡਾਗ ਸਕੁਐਡ ਦੀ ਮਦਦ ਨਾਲ ਚੱਪੇ-ਚੱਪੇ ਦੀ ਚੈਕਿੰਗ ਕੀਤੀ ਗਈ ਅਤੇ ਆਉਣ ਜਾਣ ਵਾਲੀਆਂ ਸਵਾਰੀਆਂ ਦੇ ਸਮਾਨ ਦੀ ਚੈਕਿੰਗ ਤੋਂ ਇਲਾਵਾ ਬਸ ਸਟੈਂਡ ਦੀ ਪਾਰਕਿੰਗ 'ਚ ਖੜ੍ਹੇ ਵਹੀਕਲਾਂ ਦੀ ਵੀ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਤਿੰਨ ਜਿਗਰੀ ਦੋਸਤਾਂ ਦੀ ਇਕੱਠਿਆਂ ਦੀ ਮੌਤ
ਇਸ ਸਬੰਧੀ ਐੱਸ. ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਤਹਿਤ ਲਗਾਤਾਰ ਪੁਲਸ ਵੱਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਕਈ ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਨਸ਼ੀਲੇ ਸਮਾਨ ਦੀ ਰਿਕਵਰੀ ਵੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪਬਲਿਕ ਟਰਾਂਸਪੋਰਟ ਵੀ ਇਕ ਨਸ਼ਾ ਤਸਕਰਾਂ ਦੇ ਆਉਣ ਜਾਣ ਦਾ ਜ਼ਰੀਆ ਬਣਦਾ ਹੈ, ਇਸ ਕਰਕੇ ਅੱਜ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸ਼ੱਕੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਸਕੇ ਅਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਲੈਂਸ ਨੂੰ ਲੈ ਕੇ ਪਿਆ ਵੱਡਾ ਪੰਗਾ, ਹੁਣ ਖੜ੍ਹੀ ਹੋ ਗਈ ਇਕ ਹੋਰ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e