ਹੁਸ਼ਿਆਰਪੁਰ ਬੱਸ ਸਟੈਂਡ 'ਤੇ ਮਿਲੀ ਬਜ਼ੁਰਗ ਦੀ ਲਾਸ਼

Thursday, Jun 21, 2018 - 01:14 PM (IST)

ਹੁਸ਼ਿਆਰਪੁਰ (ਮਿਸ਼ਰਾ)—ਅੱਜ ਸਵੇਰੇ ਹੁਸ਼ਿਆਰਪੁਰ ਦੇ ਬੱਸ ਸਟੈਂਡ 'ਤੇ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਮਾਡਲ ਟਾਊਨ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਲਾਸ਼ ਦੀ ਹਜੇ ਤੱਕ ਪਛਾਣ ਨਹੀਂ ਹੋਈ ਹੈ।
ਜਾਣਕਾਰੀ ਮੁਤਾਬਕ ਥਾਣਾ ਮਾਡਲ ਟਾਊਨ ਪ੍ਰਭਾਰੀ ਇੰਸਪੈਕਟਰ ਨਰੇਂਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਦੇ ਅੰਦਰ ਇਕ ਬੈਂਚ 'ਤੇ ਇਕ ਅਣਜਾਣ ਵਿਅਕਤੀ ਮ੍ਰਿਤਕ ਹਾਲਤ 'ਚ ਪਿਆ ਹੋਇਆ ਹੈ। ਇਸ 'ਤੇ ਉਨ੍ਹਾਂ ਨੇ ਤੁੰਰਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦੀ ਪਛਾਣ ਸਬੰਧੀ ਕਾਰਵਾਈ ਸ਼ੁਰੂ ਕੀਤੀ, ਪਰ ਉਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਨੂੰ 72 ਘੰਟੇ ਦੇ ਲਈ ਪਛਾਣ ਹੇਤੂ ਸਿਵਿਲ ਹਸਪਤਾਲ ਦੇ ਲਾਸ਼ ਗ੍ਰਹਿ 'ਚ ਰੱਖਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਸ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਸੂਚਿਤ ਕਰਨ, ਤਾਂਕਿ ਇਸ ਨੂੰ ਵਾਰਿਸਾਂ ਤੱਕ ਪਹੁੰਚਿਆ ਜਾ ਸਕੇ। 


Related News